ਰਾਜ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋਡ਼ ਰੁਪਏ ਖਰਚੇ-ਮੁੱਖ ਮੰਤਰੀ
*ਦੇਸ਼ ਅਤੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਵਿਸ਼ੇਸ਼ ਨੀਤੀ ਜਲਦ ਲਾਗੂ ਕੀਤੀ ਜਾਵੇਗੀ
*ਚੌਥੇ ਬਲਦੇਵ ਸਿੰਘ ਕਬੱਡੀ ਕੱਪ ਟੂਰਨਾਮੈਂਟ 'ਚ ਸ਼ਿਰਕਤ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ
*ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਫਤਿਹਗਡ਼• ਸਾਹਿਬ ਨੇ ਜਿੱਤਿਆ ਕੱਪ
ਖੰਨਾ/ਲੁਧਿਆਣਾ, 27 ਫਰਵਰੀ ( ਸਤ ਪਾਲ ਸੋਨੀ ) : ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਵਿੱਚ ਸਮੁੱਚੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋਡ਼ ਰੁਪਏ ਖਰਚੇ ਗਏ ਹਨ। ਖੇਡਾਂ ਲਈ ਹੁਣ ਵਿਸ਼ੇਸ਼ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਸਾਲਾਨਾ 90 ਕਰੋਡ਼ ਰੁਪਏ ਖਰਚ ਕੀਤੇ ਜਾਣਗੇ। ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖ਼ਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਜਿਸ ਤਹਿਤ ਨੌਕਰੀ 'ਤੇ ਨਿਯੁਕਤੀ ਤੋਂ ਪਿੱਛੋਂ ਵੀ ਖਿਡਾਰੀ 10 ਸਾਲ ਤੱਕ ਖੇਡ ਵਿਭਾਗ ਵਿੱਚ ਡੈਪੂਟੇਸ਼ਨ 'ਤੇ ਕੰਮ ਕਰੇਗਾ ਅਤੇ ਉਭਰਦੇ ਖਿਡਾਰੀਆਂ ਨੂੰ ਸਿਖ਼ਲਾਈ ਦੇਵੇਗਾ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਖੱਟਡ਼ਾ ਵਿਖੇ ਚੌਥੇ ਬਲਦੇਵ ਸਿੰਘ ਯਾਦਗਾਰੀ ਕਬੱਡੀ ਕੱਪ ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਾਲ 2010 ਵਿੱਚ ਰਾਜ ਦੀ ਪਹਿਲੀ ਖੇਡ ਨੀਤੀ ਲਾਗੂ ਕੀਤੀ ਗਈ ਸੀ। ਸਰਕਾਰ ਵੱਲੋਂ ਰਾਜ ਵਿੱਚ ਸਮੁੱਚੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋਡ਼ ਰੁਪਏ ਖਰਚੇ ਗਏ ਹਨ। ਖੇਡਾਂ ਲਈ ਹੁਣ ਵਿਸ਼ੇਸ਼ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਸਾਲਾਨਾ 90 ਕਰੋਡ਼ ਰੁਪਏ ਖਰਚ ਕੀਤੇ ਜਾਣਗੇ। ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖ਼ਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਜਿਸ ਤਹਿਤ ਨੌਕਰੀ 'ਤੇ ਨਿਯੁਕਤੀ ਤੋਂ ਪਿੱਛੋਂ ਵੀ ਖਿਡਾਰੀ 10 ਸਾਲ ਤੱਕ ਖੇਡ ਵਿਭਾਗ ਵਿੱਚ ਡੈਪੂਟੇਸ਼ਨ 'ਤੇ ਕੰਮ ਕਰੇਗਾ ਅਤੇ ਉਭਰਦੇ ਖਿਡਾਰੀਆਂ ਨੂੰ ਸਿਖ਼ਲਾਈ ਦੇਵੇਗਾ। ਉਨ•ਾਂ ਕਿਹਾ ਕਿ ਹਾਕੀ ਖੇਡ ਦੀ ਸਰਦਾਰੀ ਬਹਾਲ ਕਰਨ ਵਾਸਤੇ ਮੁਹਾਲੀ, ਬਠਿੰਡਾ, ਫਰੀਦਕੋਟ, ਲੁਧਿਆਣਾ, ਜਲੰਧਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਵਾਲੇ ਹਾਕੀ ਸਟੇਡੀਅਮ ਸਥਾਪਤ ਕੀਤੇ ਗਏ ਹਨ। 60 ਕਰੋਡ਼ ਰੁਪਏ ਖਰਚ ਕਰਕੇ 10 ਬਹੁਮੰਤਵੀ ਸਟੇਡੀਅਮਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਲੱਖਾਂ ਰੁਪਏ ਦੇ ਵਿਅਕਤੀਗਤ ਅਤੇ ਟੀਮ ਇਨਾਮ ਦੇ ਕੇ ਨਿਵਾਜਿਆ ਜਾ ਚੁੱੱਕਾ ਹੈ।
ਖੇਡਾਂ ਦੀ ਮਹੱਤਤਾ ਪਛਾਣਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਤੇ ਖੇਡਾਂ ਲਈ ਲੋਂਡ਼ੀਦਾ ਢਾਂਚਾ ਉਸਾਰਨ ਲਈ ਬਹੁਤ ਵੱਡੇ ਕਦਮ ਪੁੱਟੇ ਹਨ। ਅਕਾਲੀ-ਭਾਜਪਾ ਸਰਕਾਰ ਨੇ ਕਬੱਡੀ ਨੂੰƒਕੌਮਾਂਤਰੀ ਪਛਾਣ ਦੇਣ ਲਈ ਹੁਣ ਤੱਕ ਪੰਜ ਵਿਸ਼ਵ ਕਬੱਡੀ ਕੱਪ ਕਰਵਾਏ ਹਨ, ਜਿਨ•ਾਂ ਰਾਹੀਂ ਖਿਡਾਰੀਆਂ ਨੂੰ ਨੌਕਰੀਆਂ ਤੇ ਕਰੋਡ਼ਾਂ ਰੁਪਏ ਦੇ ਇਨਾਮ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਸਾਡੀ ਸਰਕਾਰ ਨੇ ਮਾਂ ਖੇਡ ਕਬੱਡੀ ਨੂੰ ਵੱਡਾ ਮਾਣ ਦਿੰਦਿਆਂ ਕਬੱਡੀ ਨੂੰ ਮਾਨਤਾ ਦੇ ਕੇ ਗਰੇਡਿੰਗ ਵਾਲੀਆਂ ਖੇਡਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਹੈ। ਮੈਂƒ ਇਹ ਦੱਸਦਿਆਂ ਵੀ ਫਖ਼ਰ ਹੋ ਰਿਹਾ ਹੈ ਕਿ ਪਹਿਲਾ ਕਬੱਡੀ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੇ ਪੰਜਾਬ ਨਾਲ ਸਬੰਧਤ ਸਾਰੇ ਖਿਡਾਰੀਆਂ ਵਧੀਆ ਨੌਕਰੀਆਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਬਹੁਤ ਛੇਤੀ ਵਿਸ਼ਵ ਪੱਧਰ ਦਾ ਸਟੇਟ ਆਫ਼ ਦਾ ਆਰਟ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਸਥਾਪਤ ਕੀਤਾ ਜਾ ਰਿਹਾ ਹੈ। ਇਸ ਸੰਸਥਾ ਦਾ ਹੈੱਡਕੁਆਰਟਰ ਮੋਹਾਲੀ ਵਿਖੇ ਬਣਾਇਆ ਜਾ ਰਿਹਾ ਰਿਹਾ ਹੈ। ਜਿਸ ਵਿੱਚ ਕੁਝ ਚੋਣਵੀਆਂ ਖੇਡਾਂ ਦੇ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤੇ ਜਾਣਗੇ। ਇਸ ਦਾ ਉਦੇਸ਼ ਸੂਬੇ ਵਿੱਚ ਵੱਖ-ਵੱਖ ਖੇਡਾਂ ਲਈ ਉੱਚ ਕੋਟੀ ਦੇ ਖਿਡਾਰੀਆਂ ਦਾ ਇੱਕ ਵੱਡਾ ਪੂਲ ਤਿਆਰ ਕਰਨਾ ਹੈ ਤਾਂ ਜੋ ਉਨ•ਾਂ ਨੂੰ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਸਿਖ਼ਲਾਈ ਦਿੱਤੀ ਜਾ ਸਕੇ। ਇਨ•ਾਂ ਖਿਡਾਰੀਆਂ ਨੂੰ ਵਧੀਆ ਹੋਸਟਲਾਂ ਵਿੱਚ ਰੱਖਿਆ ਜਾਵੇਗਾ ਅਤੇ ਮਨਪਸੰਦ ਵਿਦਿਅਕ ਸੰਸਥਾਵਾਂ ਵਿੱਚ ਪਡ਼ਨ ਦੀ ਇਜਾਜ਼ਤ ਹੋਵੇਗੀ।
ਉਨ•ਾਂ ਚੌਥੇ ਬਲਦੇਵ ਸਿੰਘ ਖੱਟਡ਼ਾ ਯਾਦਗਾਰੀ ਕਬੱਡੀ ਕੱਪ ਦੇ ਪ੍ਰਬੰਧਕ ਸ੍ਰ. ਦਲਮੇਘ ਸਿੰਘ ਖੱਟਡ਼ਾ ਨੂੰ ਵਧਾਈ ਦਿੱਤੀ ਕਿ ਉਹ ਹਰ ਸਾਲ ਆਪਣੇ ਵਿਛਡ਼ ਚੁੱਕੇ ਭਰਾ ਦੀ ਯਾਦ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਂਦੇ ਹਨ। ਉਨ•ਾਂ ਸ੍ਰ. ਦਲਮੇਘ ਸਿੰਘ ਖੱਟਡ਼ਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਬੱਡੀ ਖੇਡ ਦੇ ਵਿਕਾਸ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਫਤਿਹਗਡ਼• ਸਾਹਿਬ ਨੇ ਮਾਤਾ ਨਸੀਬ ਕੌਰ ਕਬੱਡੀ ਕਲੱਬ ਫਰਵਾਹੀ ਨੂੰ 37-24 ਅੰਕਾਂ ਦੇ ਫਰਕ ਨਾਲ ਹਰਾ ਕੇ ਕਬੱਡੀ ਕੱਪ ਅਤੇ ਇੱਕ ਲੱਖ ਰੁਪਏ ਦਾ ਨਗਦ ਇਨਾਮ ਜਿੱਤਿਆ, ਜਦਕਿ ਫਰਵਾਹੀ ਦੀ ਟੀਮ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਬੈਸਟ ਧਾਵੀ ਜਸਮਨਪ੍ਰੀਤ ਸਿੰਘ ਰਾਜੂ ਅਤੇ ਬੈਸਟ ਜਾਫੀ ਗੁਰਪ੍ਰੀਤ ਸਿੰਘ ਗੋਪੀ ਮਾਣਕੀ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ 8 ਖੇਡ ਅਕੈਡਮੀਆਂ ਨੇ ਭਾਗ ਲਿਆ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਕਰਨੈਲ ਸਿੰਘ ਪੰਜੋਲੀ, ਡੀ. ਆਈ. ਜੀ. ਸ੍ਰ. ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਜ਼ਿਲ•ਾ
ਪੁਲਿਸ ਮੁਖੀ ਸ੍ਰ. ਗੁਰਪ੍ਰੀਤ ਸਿੰਘ ਗਿੱਲ, ਬਾਬਾ ਮਾਨ ਸਿੰਘ ਪਿਹੋਵੇ ਵਾਲੇ, ਡੀ. ਜੀ. ਪੀ. ਦੇ ਪੀ. ਆਰ. ਓ. ਸ੍ਰ. ਰਣਦੀਪ ਸਿੰਘ ਆਹਲੂਵਾਲੀਆ, ਸ੍ਰ. ਮਾਲਵਿੰਦਰ ਸਿੰਘ ਮਾਲੀ, ਸ੍ਰ. ਜਗਦੀਪ ਸਿੰਘ ਸੁੱਖਾ, ਸ੍ਰ. ਗੁਰਵੀਰ ਸਿੰਘ, ਹਰਮਨਜੀਤ ਸਿੰਘ ਖੱਟਡ਼ਾ ਅਤੇ ਹੋਰ ਅਧਿਕਾਰੀ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।