ਦਿੱਲੀ 'ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਪੰਜਾਬ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ – ਬਾਦਲ
* ਦਿੱਲੀ ਵਿੱਚ ਲੋਕਾਂ ਦਾ ਫਤਵਾ ਸਿਰ ਮੱਥੇ
ਲੁਧਿਆਣਾ 10 ਫਰਵਰੀ, (ਸਤ ਪਾਲ ਸੋਨੀ) : ਲੋਕਾਂ ਦੇ ਫਤਵੇ ਨੂੰ ਸਿਰ ਮੱਥੇ ਮੰਨਦੇ ਹੋਏ ਅਤੇ ਜਮਹੂਰੀਅਤ ਵਿੱਚ ਫਤਵੇ ਦਾ ਸਤਿਕਾਰ ਕਰਨ ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਦਾ ਪੰਜਾਬ ਦੀਆਂ ਸਿਆਸੀ ਸੰਭਵਾਨਾਵਾਂ ਉਤੇ ਰੱਤੀ ਭਰ ਵੀ ਅਸਰ ਨਹੀਂ ਪਵੇਗਾ। ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ ਦੇ ਨਿਵਾਸ ਸਥਾਨ ਤੇ ਇਕ ਪ੍ਰਾਈਵੇਟ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 2013 ਵਿੱਚ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਨਾਉਣ ਵਿੱਚ ਸਫਲ ਹੋ ਗਈ ਸੀ ਪਰ ਹਰ ਕੋਈ ਜਾਣਦਾ ਹੈ ਕਿ ਉਸ ਤੋਂ ਬਾਅਦ ਕੀ ਵਾਪਰਿਆ। ਸ.ਬਾਦਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਸਿਰਫ ਦੇਸ਼ ਦੀ ਰਾਜਧਾਨੀ ਤੱਕ ਸੀਮਤ ਹੈ ਅਤੇ ਇਹ ਸਿਆਸੀ ਘਟਨਾਕ੍ਰਮ ਪੰਜਾਬ ਦੀ ਸਿਆਸਤ ਤੇ ਕੋਈ ਅਸਰ ਨਹੀਂ ਪਾਵੇਗਾ। ਉਨ•ਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਹੋਈ ਹਾਰ ਦੇ ਜ਼ਿੰਮੇਵਾਰ ਸਾਰੇ ਕਾਰਨਾਂ ਦਾ ਅਧਿਐਨ ਕਰੇਗਾ। ਆਮ ਆਦਮੀ ਪਾਰਟੀ ਵਲੋਂ 2017 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣ ਲਡ਼ਨ ਸਬੰਧੀ ਪੁਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਸਾਡੇ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਚੋਣਾਂ ਲਡ਼ਣ ਦਾ ਪੂਰਾ ਅਧਿਕਾਰ ਅਤੇ ਆਜ਼ਾਦੀ ਹੈ। ਆਮ ਆਦਮੀ ਪਾਰਟੀ ਨੇ 2014 ਦੀਆਂ ਆਮ ਚੋਣਾਂ ਦੇਸ਼ ਭਰ ਵਿੱਚ ਲਡ਼ੀਆਂ ਹਨ। ਉਨ•ਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋਡ਼ ਨੇ ਸਦਾ ਹੀ ਸੂਬੇ ਦੇ ਸਮੁੱਚੇ ਵਿਕਾਸ ਅਤੇ ਭਲਾਈ ਲਈ ਕੰਮ ਕੀਤਾ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਸਦਾ ਹੀ ਉਨ•ਾਂ ਦਾ ਸਮਰਥਨ ਕੀਤਾ ਹੈ। ਮੁੱਖ ਮੰਤਰੀ ਦੇ ਨਾਲ ਵਿਧਾਇਕ ਸ੍ਰੀ ਰਣਜੀਤ ਸਿੰਘ ਢਿਲੋ, ਮੇਅਰ ਸ੍ਰੀ ਹਰਚੰਦ ਸਿੰਘ ਗੋਹਲਵਾਡ਼ੀਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸ੍ਰੀ ਮਦਨ ਲਾਲ ਬੱਗਾ ਤੋਂ ਇਲਾਵਾ ਹੋਰ ਵੀ ਕਈ ਜਾਣੇ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਹੀਰੋ ਡੀ.ਸੀ.ਐਮ ਹਾਰਟ ਇੰਸਟੀਚਿਊਟ ਗਏ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਅਮਰਜੀਤ ਸਿੰਘ ਭਾਟੀਆ ਦਾ ਹਾਲ ਚਾਲ ਪੁਛਿਆ ਜੋ ਕਿ 28 ਜਨਵਰੀ ਤੋਂ ਹਸਪਤਾਲ ਵਿੱਚ ਦਾਖਲ ਹਨ। ਉਨ•ਾਂ ਨੇ ਸ੍ਰੀ ਭਾਟੀਆ ਦੇ ਪਰਿਵਾਰ ਨਾਲ ਗਲਬਾਤ ਵੀ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।
No comments:
Post a Comment