ਡਿਪਟੀ ਕਮਿਸ਼ਨਰ ਵੱਲੋਂ ਸਵਾਇਨ ਫਲੂ ਨਾਲ ਨਜਿੱਠਣ ਲਈ ਸਿਹਤ ਵਿਭਾਗ, ਨਿੱਜੀ ਹਸਪਤਾਲਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 9 ਫਰਵਰੀ (ਸਤ ਪਾਲ ਸੋਨੀ) : ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਅੱਜ ਆਪਣੇ ਦਫ਼ਤਰ ਸਿਹਤ ਵਿਭਾਗ ਦੇ ਅਧਿਕਾਰੀਆਂ, ਵੱਖ-ਵੱਖ ਨਿੱਜੀ ਹਸਪਤਾਲਾਂ ਅਤੇ ਜ਼ਿਲ•ਾ ਪੱਧਰ ਦੇ ਅਧਿਕਾਰੀਆਂ ਨਾਲ ਸਵਾਇਨ ਫਲੂ ਨਾਲ ਨਜਿੱਠਣ ਲਈ ਸਾਂਝੀ ਮੀਟਿੰਗ ਕੀਤੀ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਵੱਧ ਤੋਂ ਵੱਧ ਬੈਡਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਜੇਕਰ ਕਿਸੇ ਹਸਪਤਾਲ ਵਿੱਚ ਬੈਡਾਂ ਦੀ ਕੋਈ ਕਮੀ ਆਉਂਦੀ ਹੈ ਤਾਂ ਤੁਰੰਤ ਦੂਸਰੇ ਹਸਪਤਾਲ ਨਾਲ ਸੰਪਰਕ ਕਰਕੇ ਮਰੀਜ਼ ਨੂੰ ਉਥੇ ਭੇਜਿਆ ਜਾਵੇ। ਉਹਨਾਂ ਇਹ ਵੀ ਕਿਹਾ ਕਿ ਸਵਾਇਨ ਫਲੂ ਦੇ ਮਰੀਜ਼ ਦੇ ਇਲਾਜ਼ ਵਿੱਚ ਕੋਈ ਅਣ-ਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਵਾਇਨ ਫਲੂ 'ਤੇ ਨਿਗਰਾਨੀ ਰੱਖਣ ਲਈ ਮੈਡਮ ਕੰਨੂੰ ਥਿੰਦ ਕਮਿਸ਼ਨਰ ਸ਼ਿਕਾਇਤਾ ਨੂੰ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਹੈ ਕਿ ਉਹ ਸਵਾਇਨ ਫਲੂ ਨੂੰ ਕੰਟਰੋਲ ਕਰਨ ਲਈ ਨਿੱਜੀ ਹਸਪਤਾਲਾਂ ਤੋਂ ਵੀ ਪੂਰਾ ਸਹਿਯੋਗ ਲੈਣ। ਉਹਨਾਂ ਦੱਸਿਆ ਕਿ ਕਿਸੇ ਨੂੰ ਘਬਰਾਉਣ ਦੀ ਲੋਡ਼ ਨਹੀਂ ਕਿਉਂਕਿ ਸਵਾਇਨ ਫਲੂ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਵਿਚ ਪੂਰੇ ਪ੍ਰਬੰਧ ਹਨ। ਇਸ ਤੋਂ ਇਲਾਵਾ ਜਿਲਾ ਹੈਡ ਕੁਆਟਰ 'ਤੇ 'ਰੈਪਿਡ ਰਿਸਪਾਂਸ ਟੀਮ' ਦਾ ਗਠਨ ਵੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਸਿਵਲ ਸਰਜਨ, ਸਬ-ਸੈਂਟਰ 'ਤੇ ਡਿਸਪੈਂਸਰੀਆਂ ਦੇ ਮੁੱਖੀ ਸਾਰੇ ਸ਼ੱਕੀ ਕੇਸਾਂ ਦੀ ਖੁਦ ਨਿਗਰਾਨੀ ਰੱਖਣ ਤੇ ਲੋਡ਼ ਪੈਣ 'ਤੇ ਮਰੀਜ਼ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਜਾਵੇ। ਉਨ•ਾਂ ਨਾਲ ਹੀ ਕਿਹਾ ਕਿ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਤੇ ਡਾਕਟਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਸਵਾਇਨ ਫਲੂ ਦੇ ਮਰੀਜ਼ਾਂ ਲਈ ਸਥਾਪਿਤ ਕੀਤੇ ਵੱਖਰੇ ਵਾਰਡਾਂ ਵਿਚ ਸਾਰੀਆਂ ਲੋਡ਼ੀਦੀਆਂ ਦਵਾਈਆਂ ਤੇ ਜਾਂਚ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਨਾਲ ਹੀ ਨਿਰਦੇਸ਼ ਕੀਤੇ ਹਨ ਕਿ ਸ਼ੱਕੀ ਮਰੀਜ਼ਾਂ ਦੇ ਨਮੂਨੇ ਸਿਖਲਾਈ ਪ੍ਰਾਪਤ ਲੈਬ ਟੈਕਨੀਸ਼ੀਅਨਾਂ ਵਲੋਂ ਹੀ ਇਕੱਤਰ ਕੀਤੇ ਜਾਣ। ਉਨ•ਾਂ ਕਿਹਾ ਕਿ ਸਵਾਇਨ ਫਲੂ ਦੇ ਟਾਕਰੇ ਲਈ 'ਤਮਿਫਲੂ' ਨਾਮ ਦੀ ਦਵਾਈ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਮੁਫਤ ਦਿੱਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਹਾਜ਼ਰ ਸਨ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸੀ.ਐਮ.ਸੀ ਹਸਪਤਾਲ, ਡੀ.ਐਮ.ਸੀ ਹਸਪਤਾਲ, ਦੀਪ ਹਸਪਤਾਲ, ਫੋਰਟਿਸ ਹਸਪਤਾਲ, ਮੋਹਨ ਦੇਈ ਓਸਵਾਲ ਹਸਪਤਾਲ ਦੇ ਨੁਮਾਇੰਦਿਆ ਨੇ ਭਾਗ ਲਿਆ।
No comments:
Post a Comment