ਸਰਕਾਰੀ ਕਾਲਜਾਂ ਦੀ ਤਰ•ਾਂ ਨਿੱਜੀ ਕਾਲਜਾਂ 'ਚ ਵੀ ਸਿੱਖਿਆ ਪ੍ਰਾਪਤ ਕਰਨੀ ਹੋਵੇਗੀ ਸਸਤੀ-ਮਹੇਸ਼ ਇੰਦਰ ਸਿੰਘ ਗਰੇਵਾਲ
*ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਹੈ ਵਿਸ਼ੇਸ਼ ਨੀਤੀ
ਲੁਧਿਆਣਾ, 7 ਮਾਰਚ ( ਸਤ ਪਾਲ ਸੋਨੀ ) : ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ੍ਰ. ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਬਣਾਈ ਜਾ ਰਹੀ ਹੈ, ਜਿਸ ਤਹਿਤ ਸੂਬੇ ਭਰ ਵਿੱਚ ਚੱਲ ਰਹੇ ਨਿੱਜੀ ਕਾਲਜਾਂ ਅਤੇ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ ਫੀਸਾਂ ਦਾ ਵਖਰੇਵਾਂ ਨਹੀਂ ਰਹੇਗਾ ਅਤੇ ਹਰੇਕ ਕਾਲਜ ਵਿੱਚ ਸਸਤੀ ਸਿੱਖਿਆ ਪ੍ਰਾਪਤ ਹੋ ਸਕੇਗੀ।
ਅੱਜ ਸਥਾਨਕ ਸਰਕਾਰੀ ਕਾਲਜ (ਲਡ਼ਕੀਆਂ), ਲੁਧਿਆਣਾ ਵਿਖੇ 72ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰ. ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਸੂਬੇ ਵਿੱਚ ਸਿੱਖਿਆ ਸੁਧਾਰਾਂ ਲਈ ਦ੍ਰਿਡ਼ ਸੰਕਲਪ ਹਨ। ਇਨ•ਾਂ ਸੁਧਾਰਾਂ ਵਿੱਚੋਂ ਇੱਕ ਇਹ ਹੈ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੂਬੇ ਵਿੱਚਲੇ ਸਾਰੇ ਕਾਲਜਾਂ (ਭਾਵੇਂ ਕਿ ਉਹ ਸਰਕਾਰੀ ਹੋਵੇ ਜਾਂ ਨਿੱਜੀ) ਵਿੱਚ ਇੱਕ ਸਮਾਨ ਫੀਸ ਵਿਧੀ ਲਾਗੂ ਕਰਨ ਬਾਰੇ ਨੀਤੀ ਬਣਾਈ ਜਾ ਰਹੀ ਹੈ। ਇਹ ਨੀਤੀ ਬਣ ਕੇ ਲਾਗੂ ਹੋਣ ਨਾਲ ਵਿਦਿਆਰਥੀ ਆਪਣੇ ਮਨਪਸੰਦ ਕਾਲਜ ਵਿੱਚ ਦਾਖ਼ਲਾ ਲੈ ਸਕਣਗੇ। ਕੋਸ਼ਿਸ਼ ਕੀਤੀ ਜਾਵੇਗੀ ਕਿ ਇਨ•ਾਂ ਕਾਲਜਾਂ ਵਿੱਚ ਫੀਸ ਸਰਕਾਰੀ ਕਾਲਜਾਂ ਦੇ ਬਰਾਬਰ ਹੀ ਹੋਵੇ।
ਉਨ•ਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪਸਾਰ ਬਾਰੇ ਕੀਤੇ ਉਪਰਾਲਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਅੱਜ ਤੋਂ 10 ਸਾਲ ਪਹਿਲਾਂ ਪੰਜਾਬ ਸਿੱਖਿਆ ਦੇ ਮਾਮਲੇ ਵਿੱਚ ਪੂਰੇ ਦੇਸ਼ ਵਿੱਚੋਂ 14ਵੇਂ ਸਥਾਨ 'ਤੇ ਖਿਸਕ ਗਿਆ ਸੀ, ਜੋ ਕਿ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਸਿੱਖਿਆ ਪੱਖੀ ਸੋਚ ਦੇ ਸਦਕਾ ਅੱਜ ਮੁਡ਼ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਅਰਸੇ ਦੌਰਾਨ ਪੰਜਾਬ ਵਿੱਚ 17 ਨਵੇਂ ਕਾਲਜ ਖੋਲ•ੇ ਗਏ ਹਨ, ਜਦਕਿ 7 ਨਵੀਂਆਂ ਯੂਨੀਵਰਸਿਟੀਆਂ ਖੋਲ•ੀਆਂ ਗਈਆਂ ਹਨ। ਇਸੇ ਤਰ•ਾਂ ਲੋਡ਼ ਮੁਤਾਬਿਕ ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਅਸਾਮੀਆਂ ਭਰੀਆਂ ਜਾ ਰਹੀਆਂ ਹਨ।
ਉਨ•ਾਂ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਜਿਹਡ਼ੇ ਵਿਦਿਆਰਥੀ ਇਨਾਮ ਨਹੀਂ ਜਿੱਤ ਸਕੇ ਉਨ•ਾਂ ਨੂੰ ਪ੍ਰੇਰਿਆ ਕਿ ਉਹ ਅਗਲੀ ਵਾਰ ਇਨਾਮ ਜਿੱਤਣ ਦੀ ਕੋਸ਼ਿਸ਼ ਕਰਨ। ਉਨ•ਾਂ ਨੇ ਆਖਿਆ ਕਿ ਕੋਈ ਵੀ ਸਫ਼ਲਤਾ ਪ੍ਰਾਪਤ ਕਰਨ ਲਈ ਪਹਿਲਾਂ ਨਾਂਹ ਪੱਖੀ ਸੋਚ ਤਿਆਗਣੀ ਪੈਂਦੀ ਹੈ ਅਤੇ ਅਨੁਸ਼ਾਸਨ ਅਤੇ ਲਗਨ ਨਾਲ ਹੀ ਜ਼ਿੰਦਗੀ ਵਿਚ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਹਨਾਂ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਉਹਨਾਂ ਨੂੰ ਆਪਣੀ ਕਾਬਲੀਅਤ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਖੇਤਰ ਵਿਚ ਅਗੇ ਵਧਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਜੇਕਰ ਮੁੰਡਾ ਪਡ਼ਦਾ ਹੈ ਤਾਂ ਉਹ ਇਕੱਲਾ ਪਡ਼ਦਾ ਹੈ ਜੇਕਰ ਕੁਡ਼ੀ ਪਡ਼ਦੀ ਹੈ ਤਾਂ ਪੂਰਾ ਪਰਿਵਾਰ ਪਡ਼ਦਾ ਹੈ। ਇਸ ਲਈ ਸਮਾਜਿਕ ਬਦਲਾਅ ਲਈ ਕੁਡ਼ੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਸਾਨੂੰ ਆਪਣੇ ਅਧਿਆਪਕ ਅਤੇ ਆਪਣੇ ਵੱਡਿਆ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ•ਾਂ ਬੱਚਿਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਸਾਨੂੰ ਬਾਹਰਲੇ ਖਾਣੇ 'ਤੇ ਪੈਸਾ ਖਰਾਬ ਨਹੀਂ ਕਰਨਾ ਚਾਹੀਦਾ, ਸਾਨੂੰ ਵਧੀਆ ਖਾਣਾ ਖਾਣਾ ਚਾਹੀਦਾ ਹੈ। ਕਾਲਜ ਦੀ ਵਿਦਿਆਰਥਣ ਸ਼ਾਕਸ਼ੀ ਮਹਾਜਨ ਇਸ ਸਾਲ ਦੀ ਬੈਸਟ ਸਟੂਡੈਂਟ ਚੁਣੀ ਗਈ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਗੁਰਮਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਹੋਰ ਸਖ਼ਸ਼ੀਅਤਾਂ ਦਾ ਸਵਾਗਤ ਕੀਤਾ ਅਤੇ ਕਾਲਜ ਦੀ ਸਾਲਾਨਾ ਰਿਪੋਰਟ ਪਡ਼ੀ। ਵਾਈਸ ਪ੍ਰਿੰਸੀਪਲ ਪ੍ਰੋਫੈਸਰ ਕ੍ਰਿਸ਼ਨ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ (ਸ਼ਹਿਰੀ) ਸ੍ਰ. ਹਰਭਜਨ ਸਿੰਘ ਡੰਗ, ਸੀਨੀਅਰ ਅਕਾਲੀ ਆਗੂ ਸ੍ਰ. ਜਤਿੰਦਰਪਾਲ ਸਿੰਘ ਸਲੂਜਾ, ਰਾਜਪੂਤ ਸਵਰਨਕਾਰ ਸਭਾ ਦੇ ਪ੍ਰਧਾਨ ਸ਼੍ਰੀ ਰਵਿੰਦਰ ਵਰਮਾ , ਲੋਕ ਸੰਪਰਕ ਵਿਭਾਗ ਅਫਸਰ ਪ੍ਰਭਦੀਪ ਸਿੰਘ ਨਥੋਵਾਲ, ਵਾਈਸ ਪ੍ਰਿੰਸੀਪਲ ਪ੍ਰੋਫੈਸਰ ਕ੍ਰਿਸ਼ਨ ਸਿੰਘ, ਪ੍ਰੋਫੈਸਰ ਕੁਲਦੀਪ ਸਿੰਘ, ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਵਿਦਿਆਰਥੀ ਹਾਜ਼ਰ ਸਨ।

No comments:
Post a Comment