ਜ਼ਿਲਾ ਲੁਧਿਆਣਾ ਦੇ 383 ਖ਼ਿਡਾਰੀ 56 ਲੱਖ ਤੋਂ ਵਧੇਰੇ ਰਾਸ਼ੀ ਨਾਲ ਸਨਮਾਨਿਤ
*ਪੰਜਾਬ ਸਰਕਾਰ ਨੇ ਖੇਡਾਂ ਦੇ ਵਿਕਾਸ ਲਈ 200 ਕਰੋੜ ਦਾ ਵਿਸ਼ੇਸ਼ ਫੰਡ ਕਾਇਮ ਕੀਤਾ-ਢਿੱਲੋਂ
ਲੁਧਿਆਣਾ 29 ਅਗਸਤ ( ਸਤ ਪਾਲ ਸੋਨੀ ) : ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਵੱਖ-ਵੱਖ ਖੇਡਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਜ਼ਿਲਾ ਲੁਧਿਆਣਾ ਦੇ 383 ਖ਼ਿਡਾਰੀਆਂ ਦਾ ਪੰਜਾਬ ਸਰਕਾਰ ਵੱਲੋਂ ਲੱਖਾਂ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖ਼ਿਡਾਰੀਆਂ ਨੂੰ 56 ਲੱਖ 75 ਹਜ਼ਾਰ 300 ਰੁਪਏ ਦੀ ਰਾਸ਼ੀ ਨਾਲ ਸਨਮਾਨ ਕੀਤਾ।
ਇਸ ਮੌਕੇ ਖ਼ਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਢਿੱਲੋਂ ਨੇ ਜਿੱਥੇ ਖ਼ਿਡਾਰੀਆਂ ਨੂੰ ਵਧਾਈ ਦਿੱਤੀ, ਉਥੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਦ੍ਰਿੜ ਸੰਕਲਪ ਹੈ। ਇਸੇ ਦਿਸ਼ਾ ਵਿੱਚ ਚੱਲਦਿਆਂ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਡਾਂ ਦੇ ਵਿਕਾਸ ਲਈ 200 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਵਿਸ਼ੇਸ਼ ਦਿਲਚਸਪੀ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 125 ਖ਼ਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਨਾਲ ਨਿਵਾਜ਼ਿਆ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਅੱਜ ਵਿਸ਼ਵ ਦੇ ਕੋਨੇ-ਕੋਨੇ ਵਿੱਚ ਖੇਡੀ ਜਾਣ ਲੱਗੀ ਹੈ। ਇਸ ਤੋਂ ਇਲਾਵਾ ਹੋਰ ਖੇਡਾਂ ਨੂੰ ਵੀ ਮੈਦਾਨੀ ਪੱਧਰ ਤੋਂ ਉੱਪਰ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਅੱਜ ਦੇ ਸਮਾਗਮ ਵਿੱਚ ਸਾਲ 2010-11 ਦੇ 53 ਖਿਡਾਰੀਆਂ ਨੂੰ 8 ਲੱਖ 5 ਹਜ਼ਾਰ 800 ਰੁਪਏ, ਸਾਲ 2011-12 ਦੇ 59 ਖਿਡਾਰੀਆਂ ਨੂੰ 11 ਲੱਖ 18 ਹਜ਼ਾਰ 600 ਰੁਪਏ, 2012-13 ਦੇ 77 ਖਿਡਾਰੀਆਂ ਨੂੰ 10 ਲੱਖ 42 ਹਜ਼ਾਰ 900 ਰੁਪਏ, ਸਾਲ 2013-14 ਅਤੇ ਸਾਲ 2014-15 ਦੇ 194 ਖਿਡਾਰੀਆਂ ਨੂੰ 27 ਲੱਖ 8 ਹਜ਼ਾਰ ਰੁਪਏ (ਕੁੱਲ 56 ਲੱਖ 75 ਹਜ਼ਾਰ 300 ਰੁਪਏ) ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਅਮਰੀਕਾ ਵਿਖੇ ਪਿੱਛੇ ਜਿਹੇ ਸੰਪੰਨ ਹੋਈਆਂ ਵਿਸ਼ੇਸ਼ ਉਲੰਪਿਕ ਖੇਡਾਂ ਦੇ ਸਾਈਕਲਿੰਗ ਵਰਗ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਾਜਵੀਰ ਸਿੰਘ, ਵਿਸ਼ਵ ਚੈਂਪੀਅਨ ਮੁੱਕੇਬਾਜ਼ ਮਨਦੀਪ ਕੌਰ, ਐੱਨ. ਬੀ. ਏ. ਲਈ ਚੁਣੇ ਗਏ ਸਤਨਾਮ ਸਿੰਘ ਭੰਮਰਾ ਦੇ ਪਿਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਕੁਲਦੀਪ ਸਿੰਘ ਵੈਦ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰ. ਮੁਖਵਿੰਦਰ ਸਿੰਘ ਭੁੱਲਰ, ਜ਼ਿਲਾ ਖੇਡ ਅਫ਼ਸਰ ਸ੍ਰ. ਸਤਪਾਲ ਸਿੰਘ, ਸ੍ਰ. ਤੇਜਾ ਸਿੰਘ ਧਾਲੀਵਾਲ, ਪੀ.ਏ. ਸ੍ਰ. ਰਛਪਾਲ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸੀਅਤਾਂ ਵੀ ਹਾਜ਼ਿਰ ਸਨ ।

No comments:
Post a Comment