Wednesday, 12 August 2015

ਬੱਚੇ ਲਈ ਪ੍ਰਾਇਮਰੀ ਸਿੱਖਿਆ ਬਹੁਤ ਮਹੱਤਵਪੂਰਨ-ਡਾ. ਚੀਮਾ

*ਰਾੜਾ ਸਾਹਿਬ ਅਤੇ ਪਾਇਲ ਖੇਤਰ ਦੇ 80 ਸਰਕਾਰੀ ਸਕੂਲ ਅਪਨਾਉਣ ਵਾਲੀ ਗੁਰੂ ਨਾਨਕ ਐਜੂਕੇਸ਼ਨਲ ਐਂਡ ਰਿਲੀਜ਼ੀਅਸ ਸੁਸਾਇਟੀ ਦੀ ਪ੍ਰਸੰਸਾ

*ਮੇਰਾ ਮੁੱਖ ਨਿਸ਼ਾਨਾ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨਾ-ਡਾ. ਅਟਵਾਲ

ਰਾੜਾ ਸਾਹਿਬ/ਪਾਇਲ, 11 ਅਗਸਤ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਢਲੀ (ਪ੍ਰਾਇਮਰੀ) ਸਿੱਖਿਆ ਕਿਸੇ ਬੱਚੇ ਦਾ ਬਹੁਤ ਮਹੱਤਵਪੂਰਨ ਪਹਿਲੂ ਹੁੰਦਾ ਹੈ। ਚੰਗੀ ਪ੍ਰਾਇਮਰੀ ਸਿੱਖਿਆ ਬੱਚੇ ਦੇ ਮਜ਼ਬੂਤ ਅਤੇ ਸਥਿਰ ਵਿਕਾਸ ਦਾ ਆਧਾਰ ਬਣਦੀ ਹੈ। ਡਾ. ਚੀਮਾ ਅੱਜ ਪਿੰਡ ਰਾੜਾ ਸਾਹਿਬ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜੋ ਕਿ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵੱਲੋਂ ਆਯੋਜਿਤ ਕਰਵਾਇਆ ਗਿਆ ਸੀ। 
ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਚੀਮਾ ਨੇ ਰਾੜਾ ਸਾਹਿਬ ਅਤੇ ਪਾਇਲ ਖੇਤਰ ਦੇ 80 ਸਰਕਾਰੀ ਸਕੂਲ ਅਪਨਾਉਣ ਵਾਲੀ ਗੁਰੂ ਨਾਨਕ ਐਜੂਕੇਸ਼ਨਲ ਐਂਡ ਰਿਲੀਜ਼ੀਅਸ ਸੁਸਾਇਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਹੀਆਂ ਹਨ। ਇਨ•ਾਂ ਦੀ ਸਖ਼ਤ ਮਿਹਨਤ ਦੇ ਸਿਰ 'ਤੇ ਹਜ਼ਾਰਾਂ ਬੱਚੇ ਵਧੀਆ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ•ਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਇਸ ਦਿਸ਼ਾ ਵਿੱਚ ਸਖ਼ਤ ਮਿਹਨਤ ਕਰ ਰਹੀ ਹੈ। ਉਨ•ਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਪਾਸੇ ਜਿਆਦਾ ਤਵੱਜੋਂ ਦੇ ਰਹੇ ਹਨ। 
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਉਨ•ਾਂ ਨੇ ਦੁਨੀਆਂ ਭਰ ਦੇ ਜਿਸ ਦੇਸ਼ ਵਿੱਚ ਵੀ ਜਾਂਦੇ ਹਨ ਤਾਂ ਪ੍ਰਵਾਸੀ ਭਰਾਵਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਸੂਬੇ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅੱਗੇ ਆਉਣ। ਉਨ•ਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਾਤੇ ਵਿੱਚ 20 ਲੱਖ ਰੁਪਏ ਜਮ•ਾ ਕਰਵਾ ਲੈਣ ਅਤੇ ਉਸਦਾ ਵਿਆਜ ਜਾਂ ਤਾਂ ਪਿੰਡ ਦੀ ਪੰਚਾਇਤ ਨੂੰ ਜਾਂ ਸਕੂਲ ਨੂੰ ਦਾਨ ਕਰ ਦੇਇਆ ਕਰਨ। ਉਨ•ਾਂ ਗੁਰੂ ਨਾਨਕ ਐਜੂਕੇਸ਼ਨਲ ਐਂਡ ਰਿਲੀਜ਼ੀਅਸ ਸੁਸਾਇਟੀ ਦੀ ਪ੍ਰਸੰਸਾ ਕੀਤੀ। ਰਾੜਾ ਸਾਹਿਬ ਗੁਰਦੁਆਰਾ ਸਾਹਿਬ ਦੇ ਮੁੱਖੀ ਬਾਬਾ ਬਲਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਗਏ ਕੰਮ ਨੂੰ ਕਦੇ ਵੀ ਰੁਕਣ ਨਹੀਂ ਦੇਣਗੇ। ਉਨ•ਾਂ ਕਿਹਾ ਕਿ ਉਨ•ਾਂ ਦੀ ਸੰਸਥਾ ਅਗਲੇ ਸਮੇਂ ਦੌਰਾਨ ਹੋਰ ਸਕੂਲਾਂ ਨੂੰ ਵੀ ਅਪਣਾਵੇਗੀ। 
ਇਸ ਮੌਕੇ ਲਾਸ ਏਂਜਲਸ (ਅਮਰੀਕਾ) ਵਿਖੇ ਹੋਈਆਂ ਸਪੈਸ਼ਲ ਉਲੰਪਿਕ ਖੇਡਾਂ ਦੇ ਸਾਈਕਲਿੰਗ ਮੁਕਾਬਲੇ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਪਿੰਡ ਸਿਆੜ ਦੇ 15 ਸਾਲਾ ਰਾਜਵੀਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਸ੍ਰ. ਇੰਦਰਇਕਬਾਲ ਸਿੰਘ ਅਟਵਾਲ, ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ•ਾ ਪ੍ਰਧਾਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਬਾਬਾ ਜਗਰੂਪ ਸਿੰਘ, ਸ੍ਰ. ਮਨਜੀਤ ਸਿੰਘ ਮਹਿਰਮ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ, ਸਾਬਕਾ ਟਰਾਂਸਪੋਰਟ ਮੰਤਰੀ ਸ੍ਰ. ਤੇਜਪ੍ਰਕਾਸ਼ ਸਿੰਘ ਕੋਟਲੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ  ਹਾਜ਼ਿਰ ਸਨ ।

No comments:

Post a Comment