ਚੜ੍ਹਤ ਪੰਜਾਬ ਦੀ
ਖੂਨ ਦੇ ਰਿਸ਼ਤਿਆਂ ਅਤੇ ਪਤੀ-ਪਤਨੀ ਦਰਮਿਆਨ ਜਾਇਦਾਦ ਦੇ ਤਬਾਦਲੇ 'ਤੇ ਰਜਿਸਟਰੇਸ਼ਨ ਫੀਸ ਖਤਮ ਕਰਨ ਨਾਲ ਲਾਭਪਾਤਰੀਆਂ ਨੂੰ ਮਿਲੇਗਾ ਵੱਡਾ ਫਾਇਦਾ
• ਜਾਇਦਾਦ ਦੇ ਕਾਨੂੰਨਨ ਤਬਾਦਲੇ ਲਈ ਪਰਿਵਾਰਾਂ ਨੂੰ ਮਿਲੇਗਾ ਉਤਸ਼ਾਹ-ਜ਼ਿਲਾ ਮਾਲ ਅਫ਼ਸਰ
• ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਸਵਾਗਤ
ਲੁਧਿਆਣਾ, 12 ਨਵੰਬਰ (ਬਿਓੂਰੋ) : ਪੰਜਾਬ ਸਰਕਾਰ ਵੱਲੋਂ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ਤੋਂ ਮੁਕੰਮਲ ਰਜਿਸਟਰੇਸ਼ਨ ਫੀਸ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਨਾਲ ਰਾਜ ਦੇ ਅਜਿਹੇ ਹਜ਼ਾਰਾਂ ਲਾਭਪਾਤਰੀਆਂ ਨੂੰ ਇਕ ਵੱਡੀ ਰਾਹਤ ਤਾਂ ਮਿਲੇਗੀ ਹੀ ਸਗੋਂ ਇਸ ਨਾਲ ਜਾਇਦਾਦ ਦੇ ਕਾਰੋਬਾਰ ਵਿੱਚ ਵੀ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਜ਼ਿਲਾ ਮਾਲ ਅਫ਼ਸਰ ਸ੍ਰੀ ਮੁਕੇਸ਼ ਕੁਮਾਰ ਨੇ ਦਿੰਦਿਆਂ ਦੱਸਿਆ ਕਿ ਪਰਿਵਾਰਾਂ ਨੂੰ ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਜਿਵੇਂਕਿ ਪੁੱਤਰ-ਧੀ, ਪਿਤਾ-ਮਾਤਾ, ਭੈਣ –ਭਰਾ ਅਤੇ ਪੋਤਰੀ-ਪੋਤਰੇ ਦਰਮਿਆਨ ਜਾਇਦਾਦ ਦੇ ਕਾਨੂੰਨਨ ਤਬਾਦਲੇ ਲਈ ਪਰਿਵਾਰਾਂ ਨੂੰ ਉਤਸ਼ਾਹਿਤ ਕਰਨ ਹਿੱਤ ਪੰਜਾਬ ਸਰਕਾਰ ਨੇ ਅਜਿਹੇ ਤਬਾਦਲਿਆਂ ਲਈ ਸਮਾਜਿਕ ਸੁਰੱਖਿਆ ਫੰਡ, ਸਮਾਜਿਕ ਬੁਨਿਆਦੀ ਢਾਂਚਾ ਫੰਡ ਅਤੇ ਅਸਟਾਮ ਡਿਊਟੀ ਨੂੰ ਵੀ ਖਤਮ ਕਰ ਦਿੱਤਾ ਹੈ ਅਤੇ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਵਿਸ਼ੇਸ਼ ਰੁਚੀ ਲੈ ਕੇ ਕਰਵਾਇਆ ਗਿਆ ਇਹ ਫੈਸਲਾ ਰਾਜ ਸਰਕਾਰ ਦੇ ਲੋਕਾਂ ਨੂੰ ਜਾਇਦਾਦ ਦੀ ਕਾਨੂੰਨੀ ਰਜਿਸਟਰੇਸ਼ਨ ਵੱਲ ਪ੍ਰੇਰਿਤ ਕਰਨ ਦੀ ਇੱਛਾ ਮੁਤਾਬਿਕ ਕੀਤਾ ਗਿਆ ਹੈ ਤਾਂ ਜੋ ਲੋਕ ਕੋਈ ਹੋਰ ਢੰਗ ਨਾ ਅਪਣਾਉਣ ਜਿਨਾਂ ਕਾਰਨ ਅੱਗੇ ਪਰਿਵਾਰਕ ਵਿਵਾਦ ਪੈਦਾ ਹੋਣ। ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਵੱਲੋਂ ਅਜਿਹੇ ਤਬਾਦਲਿਆਂ ਮੌਕੇ ਇਕ ਵੀ ਪੈਸਾ ਖਰਚ ਨਾ ਹੋਣ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਸ੍ਰ. ਬਿਕਰਮ ਸਿੰਘ ਮਜੀਠੀਆ ਪਿਛਲੇ ਤਿੰਨ ਸਾਲਾਂ ਤੋਂ ਮਾਲ ਕਾਨੂੰਨਾਂ ਦੇ ਸਰਲੀਕਰਨ, ਕਾਨੂੰਨੀ ਵਿਵਾਦਾਂ ਨੂੰ ਘਟਾਉਣ ਤੋਂ ਇਲਾਵਾ ਲੋਕਾਂ ਨੂੰ ਪਰਿਵਾਰ ਅੰਦਰ ਜਾਇਦਾਦ ਦੇ ਕਾਨੂੰਨਨ ਤਬਾਦਲੇ ਲਈ ਉਤਸ਼ਾਹਿਤ ਕਰਨ ਲਈ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਰਜਿਸਟਰੇਸ਼ਨ ਅਤੇ ਅਸਟਾਮ ਫੀਸ ਕਾਰਨ ਲੋਕ ਖੂਨ ਦੇ ਰਿਸ਼ਤਿਆਂ ਦੌਰਾਨ ਜਾਇਦਾਦ ਦੇ ਕਾਨੂੰਨੀ ਤਬਾਦਲੇ ਤੋਂ ਟਾਲਾ ਵੱਟਦੇ ਸਨ ਅਤੇ ਨਤੀਜਨ ਪਰਿਵਾਰਾਂ ਵਿੱਚ ਵਿਵਾਦ ਪੈਦਾ ਹੁੰਦੇ ਸਨ।
ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਸਵਾਗਤ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਜਾਇਦਾਦ ਦੀ ਤਬਦੀਲੀ ਸੰਬੰਧੀ ਦਿੱਤੀ ਭਾਰੀ ਰਿਆਇਤ ਦੇ ਫੈਸਲੇ ਦਾ ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਭਾਰੀ ਸਵਾਗਤ ਕੀਤਾ ਹੈ। ਇਸ ਸੰਬੰਧੀ ਪੰਜਾਬ ਸਰਕਾਰ ਅਤੇ ਮਾਲ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਕੰਵਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ ਅਤੇ ਪਰਿਵਾਰਕ ਝਗੜਿਆਂ ਦੇ ਕਾਨੂੰਨੀ ਖਾਤਮੇ ਵੱਲ ਕਦਮ ਅੱਗੇ ਵਧਣਗੇ।

No comments:
Post a Comment