ਮੁੱਖ ਮੰਤਰੀ ਤੀਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਲੁਧਿਆਣਾ ਤੋਂ 1050 ਤੋਂ ਵਧੇਰੇ ਯਾਤਰੀਆਂ ਸਮੇਤ ਰੇਲ ਗੱਡੀ ਵਾਰਾਨਸੀ ਲਈ ਰਵਾਨਾ
*ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਦਿਖਾਈ ਹਰੀ ਝੰਡੀ
ਲੁਧਿਆਣਾ, 6 ਫਰਵਰੀ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਅੱਜ ਲੁਧਿਆਣਾ ਤੋਂ ਵਾਰਾਨਸੀ ਲਈ ਰਵਾਨਾ ਹੋ ਗਈ, ਜਿਸ ਨੂੰ ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਬਾਅਦ ਦੁਪਹਿਰ 4.15 ਵਜੇ ਸਥਾਨਕ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੇਲ ਗੱਡੀ ਵਿੱਚ 1050 ਤੋਂ ਵਧੇਰੇ ਯਾਤਰੀ ਅਤੇ 30 ਦੇ ਕਰੀਬ ਡਿਊਟੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸ਼ਾਮਿਲ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਸਾਡੀ ਡਿਊਟੀ ਹੈ ਕਿ ਆਉਣ ਵਾਲੀਆਂ ਪੀਡ਼ੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਈਏ। ਇਸ ਦੇ ਨਾਲ ਹੀ ਸੱਭਿਆਚਾਰਕ ਵਿਰਾਸਤ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ।
ਉਨਾਂ ਕਿਹਾ ਕਿ 15 ਡੱਬਿਆਂ ਵਾਲੀ ਤੀਰਥ ਯਾਤਰਾ ਰੇਲ ਗੱਡੀ ਵਾਰਾਨਸੀ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਉਪਰੰਤ 10 ਫਰਵਰੀ ਨੂੰ ਵਾਪਸ ਲੁਧਿਆਣਾ ਪਰਤੇਗੀ ਅਤੇ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਾਣੇ, ਰਹਿਣ-ਸਹਿਣ, ਆਉਣ-ਜਾਣ ਆਦਿ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚੋਂ 1000 ਸ਼ਰਧਾਲੂਆਂ ਨੂੰ ਲਿਜਾਏ ਜਾਣਗੇ। ਇਸ ਸਕੀਮ 'ਤੇ ਕਰੀਬ 187 ਕਰੋਡ਼ ਰੁਪਏ ਖ਼ਰਚੇ ਜਾ ਰਹੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਰੇਲ ਗੱਡੀ ਵਿਚ ਗਏ ਹਨ। ਰੇਲ ਗੱਡੀ ਵਿਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ। ਯਾਤਰਾ 'ਤੇ ਰਵਾਨਾ ਹੋਣ ਵੇਲੇ ਯਾਤਰੀਆਂ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਸੀ।
ਇਸ ਮੌਕੇ ਮੁੱਖ ਮੰੰਤਰੀ ਪੰਜਾਬ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਲੁਧਿਆਣਾ ਨਗਰ ਨਿਗਮ ਦੇ ਮੇਅਰ ਸ੍ਰ. ਹਰਚਰਨ ਸਿੰਘ ਗੋਹਲਵਡ਼ੀਆ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ, ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਅਤੇ ਪੰਜਾਬ ਵਪਾਰ ਮੰਡਲ ਦੇ ਚੇਅਰਮਨ ਸ੍ਰੀ ਮਦਨ ਲਾਲ ਬੱਗਾ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਵਿਜੇ ਦਾਨਵ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬਡ਼ੀਆ, ਜ਼ਿਲਾ ਭਾਜਪਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ, ਅਧੀਨ ਸੇਵਾਵਾਂ ਬੋਰਡ ਦੇ ਮੈਂਬਰ ਬੀਬੀ ਸੁਰਿੰਦਰ ਕੌਰ ਦਿਆਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਜੇ ਸੂਦ, ਐੱਸ. ਡੀ. ਐੱਮ. (ਪੂਰਬੀ) ਸ੍ਰ. ਪਰਮਜੀਤ ਸਿੰਘ, ਜ਼ਿਲਾ ਟਰਾਂਸਪੋਰਟ ਅਫ਼ਸਰ ਸ੍ਰ. ਦਲਵਿੰਦਰਜੀਤ ਸਿੰਘ, ਸਿੰਚਾਈ ਮੰਤਰੀ ਦੇ ਓ. ਐੱਸ. ਡੀ. ਸ੍ਰ. ਸਹਿਜਪ੍ਰੀਤ ਸਿੰਘ ਮਾਂਗਟ, ਪੀ. ਏ. ਰਛਪਾਲ ਸਿੰਘ, ਯੂਥ ਆਗੂ ਸ੍ਰ. ਗੁਰਦੀਪ ਸਿੰਘ ਗੋਸ਼ਾ, ਸ੍ਰ. ਕੁਲਜੀਤ ਸਿੰਘ ਧੰਜਲ, ਸ੍ਰ. ਜਤਿੰਦਰਪਾਲ ਸਿੰਘ ਸਲੂਜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਿਰ ਸਨ।
No comments:
Post a Comment