Wednesday, 12 August 2015

ਪੰਜਾਬ ਸਰਕਾਰ ਵੱਲੋਂ 11700 ਰੈਗੂਲਰ ਅਧਿਆਪਕਾਂ ਦੀ ਭਰਤੀ ਜਲਦ-ਚੀਮਾ

* ਸਿੱਖਿਆ ਮੰਤਰੀ ਵੱਲੋਂ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ

ਲੁਧਿਆਣਾ, 11 ਅਗਸਤ ( ਸਤ ਪਾਲ ਸੋਨੀ ) : ਪੰਜਾਬ ਵਿੱਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਪੰਜਾਬ ਸਿੱਖਿਆ ਵਿਭਾਗ ਵੱਲੋਂ 11700 ਅਧਿਆਪਕਾਂ ਦੀ ਪੱਕੀ ਭਰਤੀ ਜਲਦ ਹੀ ਕੀਤੀ ਜਾ ਰਹੀ ਹੈ। ਇਨ•ਾਂ ਵਿੱਚੋਂ 4000 ਅਧਿਆਪਕ ਪ੍ਰਾਇਮਰੀ ਸਕੂਲਾਂ ਵਿੱਚ ਜਦਕਿ 7700 ਅਧਿਆਪਕ ਸੈਕੰਡਰੀ ਸਕੂਲਾਂ ਵਿੱਚ ਤਾਇਨਾਤ ਕੀਤੇ ਜਾਣਗੇ। ਇਸ ਸੰਬੰਧੀ ਬਕਾਇਦਾ ਮੀਟਿੰਗ ਹੋ ਚੁੱਕੀ ਹੈ ਅਤੇ ਫਾਈਲ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਲਈ ਭੇਜੀ ਜਾ ਚੁੱਕੀ ਹੈ। 
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਥਾਨਕ ਗਿੱਲ ਸੜਕ ਸਥਿਤ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਉਨ•ਾਂ ਨਾਲ ਸਾਬਕਾ ਮੰਤਰੀ ਅਤੇ ਜ਼ਿਲ•ਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਵੀ ਹਾਜ਼ਰ ਸਨ। ਸ੍ਰ. ਚੀਮਾ ਨੇ ਦੱਸਿਆ ਕਿ ਇਹਨਾਂ ਅਧਿਆਪਕਾਂ ਦੀ ਪੱਕੀ ਭਰਤੀ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ•ਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਟੀ. ਈ. ਟੀ.) ਨੂੰ ਬੰਦ ਕਰਨ ਦਾ ਕੋਈ ਇਰਾਦਾ ਨਹੀਂ, ਬਲਕਿ ਈ. ਟੀ. ਟੀ. ਲਈ ਪ੍ਰਵੇਸ਼ ਪ੍ਰੀਖਿਆ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। 
ਐਸੋਸੀਏਟ ਸਕੂਲਾਂ ਬਾਰੇ ਪੁੱਛੇ ਜਾਣ 'ਤੇ ਡਾ. ਚੀਮਾ ਨੇ ਭਰੋਸਾ ਦਿੱਤਾ ਕਿ ਇਨ•ਾਂ ਸਕੂਲਾਂ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਇਨ•ਾਂ ਸਕੂਲਾਂ ਦੀ ਚੈਕਿੰਗ ਚੱਲ ਰਹੀ ਹੈ ਅਤੇ ਕਿਸੇ ਵੀ ਸਕੂਲ ਨੂੰ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਚੈਕਿੰਗ ਦਾ ਮਕਸਦ ਹੈ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਨ•ਾਂ ਸਕੂਲਾਂ ਕੋਲ ਅਧਿਆਪਕ ਅਤੇ ਹੋਰ ਸਟਾਫ਼ ਬਕਾਇਦਾ ਯੋਗਤਾਵਾਂ ਪੂਰੀਆਂ ਕਰਦਾ ਹੈ ਅਤੇ ਵਿਦਿਆਰਥੀ ਚੰਗੀ ਵਿੱਦਿਆ ਹਾਸਿਲ ਕਰ ਰਹੇ ਹਨ। ਸਕੂਲਾਂ ਦੇ ਮਾੜੇ ਨਤੀਜਿਆਂ ਬਾਰੇ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ 10 ਟੀਮਾਂ ਅਜਿਹੇ ਸਕੂਲਾਂ 'ਚ ਜਾ ਕੇ ਸਰਵੇ ਕਰ ਰਹੀਆਂ ਹਨ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਸਮੇਂ-ਸਮੇਂ 'ਤੇ ਸਿਖ਼ਲਾਈ ਦਿੱਤੀ ਜਾਇਆ ਕਰੇਗੀ। 
ਉਨ•ਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਦਾ ਮੁੱਖ ਮਕਸਦ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ। ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਇੱਛਾ ਹੈ ਕਿ ਸਿੱਖਿਆ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾਵੇ, ਇਸੇ ਕਰਕੇ ਹੀ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਦੇ ਵਿਕਾਸ 'ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ•ਾਂ ਸਕੂਲ ਦੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਦਿਆਂ ਉਨ•ਾਂ ਨੂੰ ਪੜ• ਲਿਖ ਕੇ ਚੰਗੇ ਇਨਸਾਨ ਬਣਨ ਅਤੇ ਉੱਚੇ ਅਹੁਦਿਆਂ 'ਤੇ ਬਿਰਾਜਮਾਨ ਹੋਣ ਦਾ ਸੱਦਾ ਦਿੱਤਾ। 
ਸ੍ਰ. ਹੀਰਾ ਸਿੰਘ ਗਾਬੜੀਆ ਨੇ ਡਾ. ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੂਲ ਦੀ ਇਮਾਰਤ ਬਣਨ ਨਾਲ ਇਸ ਇਲਾਕੇ ਵਿੱਚ ਸਿੱਖਿਆ ਦੇ ਪਸਾਰ ਨੂੰ ਵੱਡਾ ਹੁਲਾਰਾ ਮਿਲੇਗਾ। ਉਨ•ਾਂ ਦੱਸਿਆ ਕਿ ਇਸ ਸਕੂਲ ਦੀ ਨਵਂੀਂ ਇਮਾਰਤ ਸੰਬੰਧੀ ਫਾਈਲ ਕੁਝ ਦਿਨ ਪਹਿਲਾਂ ਹੀ ਪਾਸ ਹੋਈ ਸੀ ਕਿ ਅੱਜ ਹੀ ਇਸ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਡਾ. ਚੀਮਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੇਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸ੍ਰ. ਰਖਵਿੰਦਰ ਸਿੰਘ ਗਾਬੜੀਆ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਪਰਮਜੀਤ ਕੌਰ ਚਾਹਲ, ਜ਼ਿਲ•ਾ ਸਿੱਖਿਆ ਅਫ਼ਸਰ (ਐਲ.) ਸ੍ਰ. ਗੁਰਜੋਤ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਿਰ ਸਨ ।
ਬੱਚੇ ਲਈ ਪ੍ਰਾਇਮਰੀ ਸਿੱਖਿਆ ਬਹੁਤ ਮਹੱਤਵਪੂਰਨ-ਡਾ. ਚੀਮਾ

*ਰਾੜਾ ਸਾਹਿਬ ਅਤੇ ਪਾਇਲ ਖੇਤਰ ਦੇ 80 ਸਰਕਾਰੀ ਸਕੂਲ ਅਪਨਾਉਣ ਵਾਲੀ ਗੁਰੂ ਨਾਨਕ ਐਜੂਕੇਸ਼ਨਲ ਐਂਡ ਰਿਲੀਜ਼ੀਅਸ ਸੁਸਾਇਟੀ ਦੀ ਪ੍ਰਸੰਸਾ

*ਮੇਰਾ ਮੁੱਖ ਨਿਸ਼ਾਨਾ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨਾ-ਡਾ. ਅਟਵਾਲ

ਰਾੜਾ ਸਾਹਿਬ/ਪਾਇਲ, 11 ਅਗਸਤ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਢਲੀ (ਪ੍ਰਾਇਮਰੀ) ਸਿੱਖਿਆ ਕਿਸੇ ਬੱਚੇ ਦਾ ਬਹੁਤ ਮਹੱਤਵਪੂਰਨ ਪਹਿਲੂ ਹੁੰਦਾ ਹੈ। ਚੰਗੀ ਪ੍ਰਾਇਮਰੀ ਸਿੱਖਿਆ ਬੱਚੇ ਦੇ ਮਜ਼ਬੂਤ ਅਤੇ ਸਥਿਰ ਵਿਕਾਸ ਦਾ ਆਧਾਰ ਬਣਦੀ ਹੈ। ਡਾ. ਚੀਮਾ ਅੱਜ ਪਿੰਡ ਰਾੜਾ ਸਾਹਿਬ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜੋ ਕਿ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵੱਲੋਂ ਆਯੋਜਿਤ ਕਰਵਾਇਆ ਗਿਆ ਸੀ। 
ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਚੀਮਾ ਨੇ ਰਾੜਾ ਸਾਹਿਬ ਅਤੇ ਪਾਇਲ ਖੇਤਰ ਦੇ 80 ਸਰਕਾਰੀ ਸਕੂਲ ਅਪਨਾਉਣ ਵਾਲੀ ਗੁਰੂ ਨਾਨਕ ਐਜੂਕੇਸ਼ਨਲ ਐਂਡ ਰਿਲੀਜ਼ੀਅਸ ਸੁਸਾਇਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਹੀਆਂ ਹਨ। ਇਨ•ਾਂ ਦੀ ਸਖ਼ਤ ਮਿਹਨਤ ਦੇ ਸਿਰ 'ਤੇ ਹਜ਼ਾਰਾਂ ਬੱਚੇ ਵਧੀਆ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ•ਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਇਸ ਦਿਸ਼ਾ ਵਿੱਚ ਸਖ਼ਤ ਮਿਹਨਤ ਕਰ ਰਹੀ ਹੈ। ਉਨ•ਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਪਾਸੇ ਜਿਆਦਾ ਤਵੱਜੋਂ ਦੇ ਰਹੇ ਹਨ। 
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਉਨ•ਾਂ ਨੇ ਦੁਨੀਆਂ ਭਰ ਦੇ ਜਿਸ ਦੇਸ਼ ਵਿੱਚ ਵੀ ਜਾਂਦੇ ਹਨ ਤਾਂ ਪ੍ਰਵਾਸੀ ਭਰਾਵਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਸੂਬੇ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅੱਗੇ ਆਉਣ। ਉਨ•ਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਾਤੇ ਵਿੱਚ 20 ਲੱਖ ਰੁਪਏ ਜਮ•ਾ ਕਰਵਾ ਲੈਣ ਅਤੇ ਉਸਦਾ ਵਿਆਜ ਜਾਂ ਤਾਂ ਪਿੰਡ ਦੀ ਪੰਚਾਇਤ ਨੂੰ ਜਾਂ ਸਕੂਲ ਨੂੰ ਦਾਨ ਕਰ ਦੇਇਆ ਕਰਨ। ਉਨ•ਾਂ ਗੁਰੂ ਨਾਨਕ ਐਜੂਕੇਸ਼ਨਲ ਐਂਡ ਰਿਲੀਜ਼ੀਅਸ ਸੁਸਾਇਟੀ ਦੀ ਪ੍ਰਸੰਸਾ ਕੀਤੀ। ਰਾੜਾ ਸਾਹਿਬ ਗੁਰਦੁਆਰਾ ਸਾਹਿਬ ਦੇ ਮੁੱਖੀ ਬਾਬਾ ਬਲਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਗਏ ਕੰਮ ਨੂੰ ਕਦੇ ਵੀ ਰੁਕਣ ਨਹੀਂ ਦੇਣਗੇ। ਉਨ•ਾਂ ਕਿਹਾ ਕਿ ਉਨ•ਾਂ ਦੀ ਸੰਸਥਾ ਅਗਲੇ ਸਮੇਂ ਦੌਰਾਨ ਹੋਰ ਸਕੂਲਾਂ ਨੂੰ ਵੀ ਅਪਣਾਵੇਗੀ। 
ਇਸ ਮੌਕੇ ਲਾਸ ਏਂਜਲਸ (ਅਮਰੀਕਾ) ਵਿਖੇ ਹੋਈਆਂ ਸਪੈਸ਼ਲ ਉਲੰਪਿਕ ਖੇਡਾਂ ਦੇ ਸਾਈਕਲਿੰਗ ਮੁਕਾਬਲੇ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਪਿੰਡ ਸਿਆੜ ਦੇ 15 ਸਾਲਾ ਰਾਜਵੀਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਸ੍ਰ. ਇੰਦਰਇਕਬਾਲ ਸਿੰਘ ਅਟਵਾਲ, ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ•ਾ ਪ੍ਰਧਾਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਬਾਬਾ ਜਗਰੂਪ ਸਿੰਘ, ਸ੍ਰ. ਮਨਜੀਤ ਸਿੰਘ ਮਹਿਰਮ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ, ਸਾਬਕਾ ਟਰਾਂਸਪੋਰਟ ਮੰਤਰੀ ਸ੍ਰ. ਤੇਜਪ੍ਰਕਾਸ਼ ਸਿੰਘ ਕੋਟਲੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ  ਹਾਜ਼ਿਰ ਸਨ ।

Tuesday, 11 August 2015

ਅਕਾਲੀ ਭਾਜਪਾ ਸਰਕਾਰ ਵੱਲੋਂ ਗਰੀਬਾਂ ਤੇ ਕੀਤੇ ਜਾ ਰਹੇ ਅੱਤਿਆਚਾਰਾਂ ਨੂੰ ਬਰਦਾਸਤ ਨਹੀ ਕਰੇਗੀ ਬਸਪਾ : ਕਰੀਮਪੁਰੀ
ਕਿਹਾ ਸਰਕਾਰ ਉਜਾੜ ਦੀ ਨੀਤੀ ਤਿਆਗ ਵਸਾਉਣ ਦੀ ਨੀਅਤ ਤੇ ਕੰਮ ਕਰੇ
ਲੁਧਿਆਣਾ, 10 ਅਗਸਤ ( ਸਤ ਪਾਲ ਸੋਨੀ ) : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਰਜਤ ਅਗਰਵਾਲ ਨਾਲ ਮੁਲਾਕਾਤ ਕੀਤੀ । ਸ: ਕਰੀਮਪੁਰੀ ਨੇ ਨਿਉ ਪ੍ਰੇਮ ਨਗਰ ਨਗਰ ਵਿੱਚ ਉਜਾੜੇ ਲੋਕਾਂ ਲਈ ਰਿਹਾਇਸ਼ ਦਾ ਪ੍ਰਬੰਧ ਕਰਨ, ਲੋਕਾਂ ਦੀ ਮੰਗ ਤੇ ਸਰਕਾਰੀ ਕੀਮਤ ਤੇ 100-100 ਗਜ ਤੇ ਪਲਾਟ ਦੇਣ, ਮਨਰੇਗਾ ਤਹਿਤ ਪਿੰਡ ਡੇਹਲੋਂ ਦੇ ਮਜਦੂਰਾਂ ਦੀ ਮਜ਼ਦੂਰੀ ਦੇਣ, ਲੁਧਿਆਣਾ 'ਚ ਗੈਸਟਰੋ ਨਾਲ ਮਰਨ ਅਤੇ ਪ੍ਰਭਾਵਿਤ ਲੋਕਾਂ ਨਾਲ ਦੁੱਖ ਪ੍ਰਗਟ ਕਰਦਿਆਂ ਉਨ•ਾਂ ਨੂੰ ਬਣਦਾ ਯੋਗ ਮੁਆਵਜਾ ਦੇਣ ਅਤੇ ਪਿੰਡ ਸੰਗੋਵਾਲ ਦੇ ਕਾਂਗਰਸੀ ਸਰਪੰਚ ਵੱਲੋਂ ਉਥੋਂ ਦੇ ਦਲਿਤ ਭਾਈਚਾਰੇ ਨੂੰ ਸਾਲ 1975 ਵਿੱਚ ਪੰਚਾਇਤੀ ਜਮੀਨ ਤੇ ਦਿੱਤੇ ਪਲਾਟ ਹਥਿਆਉਣ ਸਬੰਧੀ ਮੰਗ ਪੱਤਰ ਦਿੱਤਾ। ਉਨ•ਾਂ ਸ੍ਰੀ ਰਜਤ ਅਗਰਵਾਲ ਤੋਂ ਇਨ•ਾਂ ਸਮੱਸਿਆਵਾਂ ਦੇ ਜਲਦੀ ਹੱਲ ਦੀ ਮੰਗ ਕੀਤੀ। ਸ੍ਰੀ ਅਗਰਵਾਲ ਜਿਨ•ਾਂ ਨੇ ਕੁਝ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਅਪਣੇ ਕੋਲ ਬੁਲਾਇਆ ਹੋਇਆ ਸੀ ਨੂੰ ਇਨ•ਾਂ ਸਮੱਸਿਆਵਾਂ ਦੇ ਹੱਲ ਲਈ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਸ: ਕਰੀਮਪੁਰੀ ਨੇ ਕੁਝ ਦਿਨ ਪਹਿਲਾਂ ਪਿੰਡ ਛਾਇਆ ਕਲ•ਾਂ ਵਿਖੇ ਅਖੌਤੀ ਉੱਚ ਜਾਤੀਆਂ ਦੇ ਲੋਕਾਂ ਵੱਲੋਂ ਉਥੋਂ ਦੇ ਦਲਿਤ ਪਰਿਵਾਰਾਂ ਤੇ ਕੀਤੇ ਜਾਨਲੇਵਾ ਹਮਲੇ ਬਾਰੇ ਨਵਨਿਯੁਕਤ ਪੁਲਿਸ ਕਮਿਸ਼ਨਰ ਪਰਮਰਾਜ ਸਿੰਘ ਉਮਰਾਨੰਗਲ ਨਾਲ ਮੁਲਾਕਾਤ ਕੀਤੀ ਅਤੇ ਇਸ ਹਮਲੇ ਦੇ ਦੋਸ਼ੀਆਂ ਉੱਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਬਸਪਾ ਅਕਾਲੀ ਭਾਜਪਾ ਸਰਕਾਰ ਵੱਲੋਂ ਗਰੀਬਾਂ ਤੇ ਕੀਤੇ ਜਾ ਰਹੇ ਕਿਸੇ ਵੀ ਪ੍ਰਕਾਰ ਦੇ ਅੱਤਿਆਚਾਰ ਨੂੰ ਬਰਦਾਸਤ ਨਹੀ ਕਰੇਗੀ ਅਤੇ ਅਜਿਹੇ ਜੁਲਮ ਖਿਲਾਫ਼ ਚੱਟਾਨ ਵਾਂਗ ਖੜ•ੇ ਹੋ ਕੇ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ। ਉਨ•ਾਂ ਸਰਕਾਰ ਨੂੰ ਉਜਾੜਨ ਵਾਲੀ ਨੀਤੀ ਦਾ ਤਿਆਗ ਕਰ ਕੇ ਵਸਾਉਣ ਵਾਲੀ ਨੀਤੀ ਤੇ ਚੱਲਣ ਦੀ ਨਸੀਅਤ ਦਿੰਦਿਆਂ ਕਿਹਾ ਕਿ ਲੋਕਾਂ ਨੇ ਕਦੇ ਵੀ ਜਾਲਮਾਂ ਨੂੰ ਜਿਆਦਾ ਸਮਾਂ ਟਿੱਕਣ ਨਹੀ ਦਿੱਤਾ ਅਤੇ ਸਮਾਂ ਆਉਣ ਤੇ ਅਜਿਹੇ ਹਾਕਮਾਂ ਦਾ ਬੁਰਾ ਹਸ਼ਰ ਕੀਤਾ ਹੈ। ਇਸ ਮੌਕੇ ਬਲਵਿੰਦਰ ਬਿੱਟਾ, ਸ਼ਿਵ ਚੰਦ ਗੋਗੀ, ਦੋਨੋਂ ਕੋ-ਆਡੀਨੇਟਰ, ਜ਼ਿਲਾ ਪ੍ਰਧਾਨ ਜੀਤ ਰਾਮ, ਬਸਰਾ, ਪੁਰਨ ਸਿੰਘ , ਬੂਟਾ ਸਿੰਘ, ਤੇਜਾ ਸਿੰਘ ਮੇਤਰ ਸੈਣੀ ਰਾਮਾਨੰਦ ਆਦਿ ਹਾਜ਼ਿਰ ਸਨ।

Sunday, 9 August 2015

ਯੂਥ ਕਾਂਗਰਸ ਪ੍ਰਧਾਨ ਸਾਬੀ ਤੂਰ ਵਲੋਂ ਵਿਧਾਨ ਸਭਾ ਹਲਕਾ ਉਤੱਰੀ  ਵਿੱਚ ਮੀਟਿੰਗ ਦਾ ਆਯੋਜਨ

*ਯੂਥ ਕਾਂਗਰਸ ਪਾਰਟੀ ਦਾ ਅਹਿਮ ਅੰਗ- ਰਾਕੇਸ਼ ਪਾਂਡੇ

ਲੁਧਿਆਣਾ, 9 ਅਗਸਤ ( ਸਤ ਪਾਲ ਸੋਨੀ ) : ਯੂਥ ਕਾਂਗਰਸ ਪ੍ਰਧਾਨ ਸਾਬੀ ਤੂਰ ਵਲੋਂ ਵਿਧਾਨ ਸਭਾ ਹਲਕਾ ਉਤੱਰੀ ਵਿੱਚ ਜਿੱਤਣ ਤੋਂ ਬਾਦ ਯੂਥ ਕਾਂਗਰਸ ਦੀ ਪਹਿਲੀ ਮੀਟਿੰਗ ਦਾ ਆਯੋਜਨ ਜੱਸੀਆਂ ਰੋਡ, ਸਥਿਤ ਦਫਤਰ ਵਿਖੇ ਕੀਤੀ ਗਈ । ।ਅੱਜ ਦੀ ਇਸ ਮੀਟਿੰਗ ਵਿੱਚ ਵਿਧਾਇਕ ਰਾਕੇਸ਼ ਪਾਂਡੇ ਮੁੱਖ ਮਹਿਮਾਨ ਵਜੋਂ ਪੁੱਜੇ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਯੂਥ ਕਾਂਗਰਸ ਪਾਰਟੀ ਦਾ ਅਹਿਮ ਹਿੱਸਾ ਹੈ ਜੋ ਕਾਂਗਰਸ ਪਾਰਟੀ ਅਤੇ ਦੇਸ਼ ਦੀ ਸੇਵਾ ਲਈ ਵਚਨਬਧ ਹੈ ।  ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਸਾਬੀ ਤੂਰ ਆਪਣੇ ਨੌਜਵਾਨਾਂ ਸਾਥੀਆਂ ਨੂੰ ਨਾਲ ਲੈਕੇ ਘਰ-ਘਰ ਜਾਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਕੇ ਉਨਾਂ• ਨੂੰ ਦੂਰ ਕਰਣਗੇ ਅਤੇ ਕਾਂਗਰਸ ਪਾਰਟੀ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ  ਜਾਣੂ ਕਰਵਾਣਗੇ । 
ਸਾਬੀ ਤੂਰ ਨੇ ਮੀਟਿੰਗ ਵਿੱਚ ਪੁੱਜੇ ਵਿਧਾਇਕ ਰਾਕੇਸ਼ ਪਾਂਡੇ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਪਹਿਲਾਂ ਵੀ ਕਾਂਗਰਸ ਪਾਰਟੀ ਅਤੇ ਵਿਧਾਇਕ ਰਾਕੇਸ਼ ਪਾਂਡੇ ਜੀ ਵਲੋਂ ਸੌਂਪੀ ਗਈ ਜ਼ਿਮੇਵਾਰੀ ਨੂੰ ਆਪਣੇ ਦੇ ਨੌਜਵਾਨਾਂ ਸਾਥੀਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਦੇ ਇਕ ਸੱਚੇ ਸਿਪਾਹੀ ਦੀ ਤਰਾਂ•  ਨਿਭਾਉਂਦੇ ਆਏ ਹਨ । ਇਸ ਮੌਕੇ ਮਨੀ ਗਰੇਵਾਲ, ਸ਼ਤਰੂ,ਅਜੈ ਅਰੋੜਾ, ਵਿਜੈ ਕਪੂਰ, ਸਨੀ ਢਿਲੋਂ, ਸੂਰਜ ਛਾਬੜਾ, ਮਨੋਜ ਸਹਿਗਲ ਆਦਿ ਵੀ ਹਾਜ਼ਿਰ ਸਨ । 
ਸੰਕਲਪ ਲੁਧਿਆਣਾ ਨੇ ਸਿਵਲ ਸੇਵਾ ਪ੍ਰੀਖਿਆ ਵਿੱਚ ਸਫਲ ਹੋਏ ਪ੍ਰਤੀਭਾਗੀਆਂ ਨੂੰ ਕੀਤਾ ਸਨਮਾਨਿਤ
ਲੁਧਿਆਣਾ, 9 ਅਗਸਤ ( ਸਤ ਪਾਲ ਸੋਨੀ ) :  ਸਹਿਯੋਗ ਸਿੱਖਿਆ ਸੇਵਾ ਸੰਮਤੀ ਸੰਕਲਪ ਰਾਹੀਂ ਮਾਰਗਦਰਸ਼ਨ ਲੈ ਕੇ ਸਿਵਿਲ ਸੇਵਾ ਪ੍ਰੀਖਿਆ ਵਿੱਚ ਸਫਲ ਹੋਏ ਪ੍ਰਤੀਭਾਗੀਆਂ ਦਾ ਅਭਿਨੰਦਨ ਕੀਤਾ। ਸਥਾਨਕ ਫੁਆਰਾ ਚੌਂਕ ਸਥਿਤ ਐਕਸਟੈਂਸ਼ਨ ਲਾਇਬ੍ਰੇਰੀ ਦੇ ਆਡਿਟੋਰਿਅਮ ਵਿੱਖੇ ਆਯੋਜਿਤ ਅਭਿਨੰਦਨ ਸਮਾਗਮ ਵਿੱਚ ਸੰਕਲਪ ਦਿੱਲੀ ਦੇ ਮੀਤ ਪ੍ਰਧਾਨ ਸੰਤੋਸ਼ ਤਨੇਜਾ, ਅੱਗਰਵਾਲ ਸਭਾ ਸੁੰਦਰ ਨਗਰ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਗੁਪਤਾ, ਤੇਰਾਪੰਥ ਜੈਨ ਸਭਾ ਪੰਜਾਬ ਦੇ ਚੇਅਰਮੈਨ ਮਹਿੰਦਰਪਾਲ ਗੁਪਤਾ, ਪੰਜਾਬ ਯੂਨਿਵਰਸਿਟੀ ਰਿਜਨਲ ਸੈਂਟਰ ਲੁਧਿਆਣਾ ਦੇ ਡਾਇਰੈਕਟਰ ਹਰਮੀਤ ਸਿੰਘ ਸਿੱਧੂ , ਸੰਕਲਪ ਲੁਧਿਆਣਾ ਦੇ ਪ੍ਰਧਾਨ ਨਰਿੰਦਰ ਮਿੱਤਲ ਅਤੇ ਮਹਾਮੰਤਰੀ ਕੁਲਦੀਪ ਜੈਨ ਸੁਰਾਣਾ ਨੇ ਸਹਿਯੋਗ ਸਿੱਖਿਆ ਸੇਵਾ ਸੰਮਤੀ ਦੇ ਮੈਂਬਰਾਂ ਸਮੇਤ ਪੰਜਾਬ, ਹਰਿਆਣਾ, ਹਿਮਾਚਲ ਤੋਂ ਆਏ ਡੇਢ ਦਰਜਨ ਤੋਂ ਵੱਧ ਸਿਵਿਲ ਸੇਵਾ ਪ੍ਰੀਖਿਆ ਵਿੱਚ ਸੰਕਲਪ ਦੇ ਸਹਿਯੋਗ ਨਾਲ ਸਫਲ ਹੋਏ ਪ੍ਰਤੀਭਾਗੀਆਂ ਅਤੇ ਉਨ•ਾਂ ਦੇ ਮਾਂ ਪਿਓ ਨੂੰ ਸਨਮਾਨਿਤ ਕੀਤਾ। ਜਿਕਰਯੋਗ ਹੈ ਕਿ ਇਸ ਸਾਲ ਸਿਵਲ ਸੇਵਾ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ 1236 ਪ੍ਰਤੀਭਾਗੀਆਂ ਵਿੱਚੋਂ 670 ਪ੍ਰਤੀਭਾਗੀਆਂ ਨੇ ਸੰਕਲਪ ਰਾਹੀਂ ਮਾਰਗ ਦਰਸ਼ਨ ਹਾਸਲ ਕੀਤਾ ਸੀ। ਸਿਵਿਲ ਸੇਵਾ ਪ੍ਰੀਖਿਆ ਵਿੱਚ ਅਭਿਜੀਤ ਕਪਿਲੇਸ਼,ਆਦਤਿਆ ਉੱਪਲ, ਅੰਨੁ ਬਾਂਸਲ, ਸੰਦੀਪ ਮਲਿਕ , ਦਵਿੰਦਰ ਜੀ, ਸੁਮਿਤੀ ਗਰਗ, ਸੰਦੀਪ ਕੌਰ, ਪ੍ਰਵੀਨ ਕੱਤਲ ਆਦਿ  ਨੇ ਅਪਣੀ ਸਫਲਤਾ ਦਾ ਸਿਹਰਾ ਸੰਕਲਪ  ਦੇ ਅਧਿਆਪਕਾਂ ਵੱਲੋਂ ਦਿੱਤੀ ਗਈ ਉੱਚ ਪੱਧਰ ਦੀ ਸਿੱਖਿਆ, ਮਾਰਗ ਦਰਸ਼ਨ ਅਤੇ ਸੰਕਲਪ ਦੇ ਪਾਰਵਾਰਿਕ ਮਾਹੌਲ ਨੂੰ ਦਿੰਦੇ ਹੋਏ ਕਿਹਾ ਕਿ ਸੰਕਲਪ ਨੇ ਬਿਨ•ਾਂ ਕਿਸੇ ਵਪਾਰਕ ਲਾਭ ਤੇ ਸੋਚ ਦੇ ਸਿਵਲ ਸੇਵਾ ਪ੍ਰੀਖਿਆ ਵਿੱਚ ਸੈਂਕੜੇਂ ਪ੍ਰਤਿਭਾਗੀਆਂ ਦਾ ਮਾਰਗ ਦਰਸ਼ਨ ਕਰਕੇ ਪ੍ਰੀਖਿਆ ਪਾਸ ਕਰਨ ਵਿੱਚ ਸੁੱਚਜਾ  ਮਾਰਗ ਦਰਸ਼ਨ ਉਪਲੱਬਧ ਕਰਵਾਕੇ ਸਾਮਾਜਿਕ ਜਿੰਮੇਵਾਰੀ ਨਿਭਾਈ ਹੈ । ਸਮਾਗਮ ਦੇ ਮੁੱਖ ਬੁਲਾਰੇ ਸੰਤੋਸ਼ ਤਨੇਜਾ ਨੇ ਕਿਹਾ ਕਿ ਦੇਸ਼ ਦੀ ਵਿਵਸਥਾ ਨੂੰ ਸੁਚਾਰੂ ਤੌਰ ਤੇ ਚਲਾਉਣ ਲਈ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਦੋ ਵਿਵਸਥਾਵਾਂ ਹਨ। ਰਾਜਨੀਤਿਕ ਵਿਵਸਥਾ ਦੀ ਚੋਣ ਹਰ 5 ਸਾਲ ਬਾਅਦ ਵੋਟ ਰਾਹੀਂ ਜਨਤਾ ਕਰਦੀ ਹੈ, ਜਦਕਿ ਪ੍ਰਸ਼ਾਸਨਿਕ ਵਿਵਸਥਾ ਨੂੰ ਚਲਾਉਣ ਲਈ ਭਾਰਤੀ ਪ੍ਰਸ਼ਾਸਨਿਕ ਸੇਵਾ, ਭਾਰਤੀ ਪੁਲਿਸ ਸੇਵਾ, ਭਾਰਤੀ ਵਿਦੇਸ਼ ਸੇਵਾ ਵਰਗੀਆਂ ਸੇਵਾਵਾਂ ਲਈ ਅਧਿਕਾਰੀਆਂ ਦੀ ਚੋਣ ਸਿਵਿਲ ਸੇਵਾ ਪ੍ਰੀਖਿਆ ਰਾਹੀਂ ਹੁੰਦੀ ਹੈ ਜੋ ਕਿ ਅਪਣੀ ਚੋਣ ਤੋਂ ਲੈ ਕੇ 62 ਸਾਲ ਦੀ ਉਮਰ ਤੱਕ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਦੇਸ਼ ਦੀ ਪ੍ਰਸ਼ਾਸਨਿਕ ਵਿਵਸਥਾ ਨੂੰ ਸੁਚਾਰੂ ਤੌਰ ਤੇ ਚਲਾਉਂਦੇ ਹਨ। ਅਜਿਹੇ ਵਿੱਚ ਸੰਕਲਪ ਉਨ•ਾਂ ਨੂੰ ਸਿਵਲ ਸੇਵਾ ਵਿੱਚ ਈਮਾਨਦਾਰੀ ਨਾਲ ਕੰਮ ਕਰਨ ਦੀ ਭਾਵਨਾ ਪੈਦਾ ਕਰਨ ਲਈ ਮੇਧਾਵੀ ਵਿਦਿਆਰਥੀਆਂ ਨੰ ਸਿਵਲ ਸੇਵਾ ਦੀ ਪ੍ਰੀਖਿਆ ਦੀ ਉਂਚ ਗੁਣਵਤਾ ਦੀ ਸਿੱਖਿਆ ਅਤੇ ਟ੍ਰੇਨਿੰਗ ਮੁਫਤ ਮਾਰਗ ਦਰਸ਼ਨ ਦੀ ਵਿਵਸਥਾ ਵੀ ਕਰਦਾ ਹੈ। ਸੰਕਲਪ ਲੁਧਿਆਣਾ ਦੇ ਪ੍ਰਧਾਨ ਨਰਿੰਦਰ ਮਿੱਤਲ ਨੇ ਸੰਕਲਪ ਲੁਧਿਆਣਾ ਵਲੋਂ ਸਿਵਲ ਸੇਵਾ ਪ੍ਰਤੀਯੋਗਿਤਾਵਾਂ ਲਈ ਅਰੰਭ ਕੀਤੀ ਗਈ ਕਲਾਸਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੰਕਲਪ ਨੇ ਲੁਧਿਆਣਾ ਵਿੱਚ ਪ੍ਰਤੀਭਾਗੀਆਂ ਦੇ ਰੋਜਾਨਾ ਮਾਰਗਦਰਸ਼ਨ ਲਈ ਕਲਾਸਾਂ ਅਤੇ ਆਨ ਲਾਈਨ ਕਲਾਸਾਂ ਸ਼ੁਰੂ ਕੀਤੀਆਂ   ਜਾ ਰਹੀਆਂ  ਹਨ। ਉਥੇ ਆਰਥਿਕ ਅਤੇ ਸਾਮਾਜਿਕ ਤੌਰ ਤੇ ਪਿਛੜੇ ਵਿਦਿਆਰਥੀਆਂ ਨੂੰ ਸਿਵਿਲ ਸੇਵਾ ਪ੍ਰੀਖਿਆ ਦੀ ਤਿਆਰੀ ਵਿੱਚ ਮੁਫਤ ਮਾਰਗ ਦਰਸ਼ਨ ਦੀ ਵੀ ਵਿਵਸਥਾ ਕੀਤੀ ਗਈ ਹੈ।  ਸੰਕਲਪ ਲੁਧਿਆਣਾ  ਦੇ ਖਜਾਨੰਚੀ ਦਵਿੰਦਰ  ਗੁਪਤਾ  ਅਤੇ ਰਜਤ ਸੂਦ ਨੇ  ਦੱਸਿਆ ਦੀ ਆਰਥਿਕ ਅਤੇ ਸਾਮਾਜਕ ਤੌਰ ਤੇ ਪਿਛੜੇ ਭਾਗਾਂ ਤੋਂ ਆਏ ਪ੍ਰਤਿਭਾਗੀਆਂ  ਨੂੰ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਵਿੱਚ ਮੁਫਤ ਮਾਰਗ ਦਰਸ਼ਨ ਦੀ ਵੀ ਵਿਵਸਥਾ ਕੀਤੀ ਗਈ ਹੈ
। ਇਸ ਮੌਕੇ ਸੀਨੀਅਰ ਉਪਪ੍ਰਧਾਨ ਰਜਤ ਸੂਦ, ਖਜਾਨਚੀ ਦਵਿੰਦਰ ਗੁਪਤਾ, ਉਪ-ਪ੍ਰਧਾਨ ਰਾਕੇਸ਼ ਜੈਨ, ਸੰਗਠਨ ਮੰਤਰੀ ਹਿਤੇਂਦਰ ਸਿੰਘ ਨੇਗੀ, ਸਹਿਮੰਤਰੀ ਨਵਰਤਨ ਗਗੜ, ਪ੍ਰਸੰਨ ਕੋਚਰ, ਸਹਿਮੰਤਰੀ ਲਲਿਤ ਬਾਂਸਲ ਅਤੇ ਸੀਨੀਅਰ ਮੈਂਬਰ ਸੁਸ਼ੀਲ ਗੁਪਤਾ, ਸੁਰਿੰਦਰ ਪਾਲ ਬਾਂਸਲ, ਪੰਕਜ ਗੋਇਲ , ਹਰੀਸ਼ ਸੈਗਰ, ਚੰਦਰਮੋਹਣ ਜੈਨ, ਅਨਿਲ ਗੁਪਤਾ ਨੈਨਸੀ, ਸਰਪ੍ਰਸਤ ਕੇਸ਼ਵ ਗਰਗ, ਵਿਜੈ ਜਿੰਦਲ  ਨੇ ਸਹਿਯੋਗ ਸਿੱਖਿਆ ਸੇਵਾ ਸਮਿਤਿ ਦੇ ਪ੍ਰੋਗਰਾਮਾਂ ਵਿੱਚ ਸਹਿਯੋਗ ਕਰਣ ਵਾਲੇ ਸਾਥੀਆ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ । । ਇਸ ਮੌਕੇ ਸੰਕਲਪ ਦੀ ਦਿੱਲੀ ਸ਼ਾਖਾ ਤੋਂ ਪਦਮ ਪ੍ਰਭਾਕਰ, ਮਧੁ ਪ੍ਰਭਾਕਰ,  ਕੰਨਹਈਆ ਲਾਲ, ਰਾਜੂ ਚੌਹਾਨ , ਰਮੇਸ਼ਵਰ ਜੀ, ਤੇਰਾਪੰਥ ਸਭਾ ਲੁਧਿਆਣਾ  ਦੇ ਪ੍ਰਧਾਨ ਕਮਲ ਨੌਲਖਾ, ਰਾਏ ਚੰਦ ਜੈਨ, ਉਦਯੋਗਪਤੀ ਫੂਲਚੰਦ ਜੈਨ , ਯਸ ਗਿਰੀ ਜੀ ,   ਦਰਸ਼ਨ ਪ੍ਰਧਾਨ, ਰਾਜੀਵ ਜੈਨ , ਮੁਕੇਸ਼ ਅਰੋੜਾ, ਗੁਰਸੇਵਕ ਸਿੰਘ  ਅਤੇ ਰਾਜਕੁਮਾਰ ਬੁਚਾ ਆਦਿ ਵੀ ਮੌਜੂਦ ਸਨ । 

Thursday, 11 June 2015


ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰੇਗੀ ਪੰਜਾਬ ਸਰਕਾਰ
*ਰਾਜ ਪੱਧਰੀ ਸਮਾਗਮ 23 ਜੂਨ ਨੂੰ ਗੁਰੂ ਨਾਨਕ ਦੇਵ ਭਵਨ ਵਿਖੇ
*ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਕਰਨਗੇ ਵੰਡ


ਲੁਧਿਆਣਾ, 11 ਜੂਨ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਨੂੰ ਨਵੀਂਆਂ ਬੁਲੰਦੀਆਂ 'ਤੇ ਜਾਣ ਲਈ ਵਧੇਰੇ ਮੌਕੇ ਪ੍ਰਦਾਨ ਕਰਨ ਦੀ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਕੌਮੀ ਅਤੇ ਕੋਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਸੰਬੰਧੀ ਰਾਜ ਪੱਧਰੀ ਸਮਾਗਮ ਮਿਤੀ 23 ਜੂਨ, 2015 ਦਿਨ ਮੰਗਲਵਾਰ ਨੂੰ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਪੰਜਾਬ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ।
ਜ਼ਿਲ•ਾ ਖੇਡ ਅਫ਼ਸਰ ਸ੍ਰ. ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਦੌਰਾਨ ਸਾਲ 2013-14 ਅਤੇ ਸਾਲ 2014-15 (01/04/2013 ਤੋਂ 31/03/15 ਤੱਕ) ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਗਮੇ ਪ੍ਰਾਪਤ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਨਾਮੀ ਰਾਸ਼ੀ ਵਿੱਚ ਉਲੰਪਿਕ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 1.01 ਕਰੋੜ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 51 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਵਿਸ਼ਵ ਕੱਪ ਜਾਂ ਚੈਂਪੀਅਨਸ਼ਿਪ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 21 ਲੱਖ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 11 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 7 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਸ਼ਟਰੀ ਖੇਡਾਂ/ਐਫਰੋ ਏਸ਼ੀਆਈ/ਸੈਫ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 3 ਲੱਖ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 2 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਦੋ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ/ਏਸ਼ੀਆਈ ਖੇਡਾਂ/ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 2 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਹੈਂਡੀਕੈਪਡ ਕੈਟਾਗਿਰੀ ਲਈ ਉਲੰਪਿਕ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 2 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਹੈਂਡੀਕੈਪਡ ਕੈਟਾਗਿਰੀ ਲਈ ਅੰਤਰਰਾਸ਼ਟਰੀ ਪ੍ਰਤੀਯੋਗਤਾ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 2 ਲੱਖ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 1.25 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 0.75 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਹੈਂਡੀਕੈਪਡ ਕੈਟਾਗਿਰੀ ਲਈ ਰਾਸ਼ਟਰੀ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 20 ਹਜ਼ਾਰ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 15 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 10 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 40 ਹਜ਼ਾਰ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 20 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 15 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਆਲ ਇੰਡੀਆ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ/ਨੈਸ਼ਨਲ ਵਿਮੈਨ ਸਪੋਰਟਸ ਫੈਸਟੀਵਲ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 15 ਹਜ਼ਾਰ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 12 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 10 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਰਾਸ਼ਟਰੀ ਸਕੂਲ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 15 ਹਜ਼ਾਰ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 10 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 7500 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸਰਵ ਭਾਰਤੀ ਪੇਂਡੂ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 15 ਹਜ਼ਾਰ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 10 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 7000 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਸੀਨੀਅਰ ਸਟੇਟ ਚੈਂਪੀਅਨਸ਼ਿਪ ਜਾਂ ਟੂਰਨਾਮੈਂਠ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 4800 ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 3600 ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 2400 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। 'ਰਲਡ ਵੈਟਰਨ ਅਤੇ ਏਸ਼ੀਆਈ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 50 ਹਜ਼ਾਰ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 30 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 20 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਉਨ•ਾਂ ਦੱਸਿਆ ਕਿ ਜੂਨੀਅਰ ਖਿਡਾਰੀਆਂ ਨੂੰ ਨਕਦ ਅਵਾਰਡ ਦੀ ਰਾਸ਼ੀ ਦਾ 50 ਫੀਸਦੀ ਰਾਸ਼ੀ ਮਿਲੇਗੀ। ਟੀਮ ਈਵੈਂਟ ਵਿੱਚ ਸਾਰੇ ਖਿਡਾਰੀਆਂ ਨੂੰ ਬਰਾਬਰ ਰਾਸ਼ੀ ਦਿੱਤੀ ਜਾਵੇਗੀ, ਜਿਵੇਂਕਿ ਵਿਅਕਤੀਗਤ ਖੇਡਾਂ ਵਿੱਚ ਦਿੱਤੀ ਜਾਂਦੀ ਹੈ। 

Thursday, 21 May 2015

ਫੌਜ਼ 'ਚ ਭਰਤੀ ਹੋਣ ਲਈ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੂੰ ਵਿਸਥਾਰ 'ਚ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜ਼ਨ

ਲੁਧਿਆਣਾ 21 ਮਈ ( ਸਤ ਪਾਲ ਸੋਨੀ ) :  ਕਰਨਲ ਕੰਵਰਪ੍ਰੀਤ ਸਿੰਘ ਅਟਵਾਲ (ਰਿਟਾ:), ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਵੱਲੋਂ ਸੀਨੀਅਰ ਸੈਕੰਡਰੀ ਰੈਜੀਡੈਂਸੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਇੱਕ ਸੈਮੀਨਾਰ ਆਯੋਜਤ ਕਰਕੇ ਭਾਰਤੀ ਫੌਜ਼ 'ਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਗਿਆ। ਅੱਜ ਦੇ ਸੈਮੀਨਾਰ 'ਚ ਤਕਰੀਬਨ 300 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਕਰਨਲ ਕੰਵਰਪ੍ਰੀਤ ਸਿੰਘ ਅਟਵਾਲ (ਰਿਟਾ:), ਨੇ ਭਾਰਤੀ ਆਰਮਡ ਫੋਰਸ, ਭਾਰਤੀ ਏਅਰ ਫੋਰਸ ਅਤੇ ਭਾਰਤੀ ਨੇਵੀ ਫੋਰਸ ਦੇ ਕੰਮਾਂ ਅਤੇ ਡਿਊਟੀਆਂ ਸਬੰਧੀ ਵਿਸਥਾਰ ਨਾਲ ਦੱਸਿਆ। ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਭਾਰਤੀ ਫੌਜ਼ ਵਿੱਚ ਡਿਊਟੀ ਕਰਕੇ ਜਿੱਥੇ ਦੇਸ਼ ਦੀ ਸੇਵਾ ਕਰ ਸਕਣਗੇ, ਉਥੇ ਉਹਨਾਂ ਨੂੰ ਵਧੀਆ ਰੋਜ਼ਗਾਰ ਵੀ ਪ੍ਰਾਪਤ ਹੋਵੇਗਾ ਅਤੇ ਫੌਜ਼ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੇ ਵੀ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਨੇ ਫੌਜ਼ 'ਚ ਭਰਤੀ ਹੋਣ ਨਾਲ ਸਬੰਧਤ ਕੁੱਝ ਸੁਆਲਾ ਦੇ ਜੁਆਬ ਵੀ ਪੁੱਛੇ  ਅਤੇ ਬਹੁਤ ਉਤਸਾਹਿਤ ਹੋਏ ਬੱਚਿਆਂ ਨੇ ਫੌਜ ਵਿੱਚ ਅਫ਼ਸਰ ਭਰਤੀ ਹੋਣ ਦੀ ਇੱਛਾ ਪ੍ਰਗਟ ਕੀਤੀ।
ਕਰਨਲ ਕੰਵਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਮੋਹਾਲੀ ਵਿਖੇ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸ ਇੰਸਟੀਚਿਊਟ ਸਥਾਪਿਤ ਕਰ ਰਹੀ ਹੈ, ਜਿਸ ਵਿੱਚ ਹਰ ਸਾਲ 25 ਲੜਕੀਆਂ ਸਿੱਖਿਆ ਹਾਸਲ ਕਰ ਸਕਣਗੀਆਂ। ਉਹਨਾਂ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਲੜਕੀਆਂ ਨੂੰ ਗ੍ਰੈਜੂਏਸ਼ਨ ਤੱਕ ਦੀ ਮੁਫਤ ਸਿੱਖਿਆਂ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਫੌਜ਼ ਵਿੱਚ ਭਰਤੀ ਹੋਣ ਲਈ ਵੀ ਟ੍ਰੇਨਿੰਗ ਦਿੱਤੀ ਜਾਵੇਗੀ। 
ਸ੍ਰੀ ਅਨੂਪ ਪਾਸੀ ਪ੍ਰਿੰਸੀਪਲ ਮੈਰਟੋਰੀਅਸ ਸਕੂਲ ਲੁਧਿਆਣਾ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਭਾਰਤੀ ਫੌਂ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਅਤੇ ਅਜਿਹੇ ਸੈਮੀਨਾਰ ਉਹਨਾਂ ਦੇ ਕੈਰੀਅਰ ਲਈ ਬਹੁਤ ਸਹਾਈ ਸਿੱਧ ਹੋਣਗੇ।